ਪੰਜਾਬ

punjab

ਸ਼ਿਅਦ ਸਥਾਪਨਾ ਸ਼ਤਾਬਦੀ: ਸੁਖਬੀਰ ਨੇ ਕਿਹਾ, ਮੋਗਾ ਵਿਚ ਹੋਵੇਗੀ ਵੱਡੀ ਰੈਲੀ

By

Published : Dec 13, 2021, 8:43 PM IST

SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਮੋਗਾ ਰੈਲੀ (Moga Rally) ਸਰਕਾਰ ਬਦਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਰੈਲੀ ਵਿੱਚ ਵੱਡਾ ਇਕੱਠ ਹੋਵੇਗਾ।

ਸ਼ਿਅਦ ਸਥਾਪਨਾ ਸ਼ਤਾਬਦੀ
ਸ਼ਿਅਦ ਸਥਾਪਨਾ ਸ਼ਤਾਬਦੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ 100 ਵਰ੍ਹੇ ਪੂਰੇ (100 years Completion of SAD)ਹੋਣ ’ਤੇ ਮੋਗਾ ਵਿਚ ਕੀਤੀ ਜਾ ਰਹੀ। ਪਾਰਟੀ ਦਾ ਦਾਅਵਾ ਹੈ ਕਿ ਇਹ ਇਤਿਹਾਸਕ ਰੈਲੀ ਹੋਵੇਗੀ ਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਿੱਸਾ ਲੈਣਗੇ ਅਤੇ ਇਹ ਰੈਲੀ ਸਰਕਾਰ ਬਦਲਣ ਤੇ ਪੰਜਾਬ ਦੇ ਸਰਵ ਪੱਖੀ ਵਿਕਾਸ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗੀ।

ਸ਼੍ਰੋਮਣੀ ਅਕਾਲੀ ਦਲ (Shiromani Akali Dal News) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਹਨਾਂ ਨੇ ਕਿਹਾ ਕਿ ਭਲਕੇ ਮੋਗਾ ਵਿਚ ਮਨੁੱਖਤਾ ਦਾ ਸਮੁੰਦਰ ਨਜ਼ਰ ਆਵੇਗਾ ਤੇ ਭ੍ਰਿਸ਼ਟ, ਘੁਟਾਲਿਆਂ ਭਰੀ ਕਾਂਗਰਸ ਸਰਕਾਰ ਜਿਸਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਗਈ, ਦੀ ਪੁੱਠੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੌਂਅ ਸਪਸ਼ਟ ਹੈ। ਲੋਕ ਜਵਾਬਦੇਹ ਸਰਕਾਰ ਚਾਹੁੰਦੇ ਹਨ ਜੋ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇ ਅਤੇ ਫਿਰਕੂ ਸਦਭਾਵਨਾ ਤੇ ਕਾਨੂੰਨ ਦਾ ਰਾਜ ਯਕੀਨੀ ਬਣਾਵੇ।

ਰੈਲੀ ਦੀਆਂ ਤਿਆਰੀਆਂ ਦੇ ਵੇਰਵੇ ਸਾਂਝੇ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀ ਰੈਲੀ ਵਾਸਤੇ 100 ਏਕੜ ਥਾਂ ਤੈਅ ਕੀਤੀ ਗਈ ਹੈ ਤੇ ਮੁੱਖ ਪੰਡਾਲ ਹੀ 40 ਏਕੜ ਵਿਚ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦੇ ਰਹਿਣ ਤੇ ਖਾਣ ਪੀਣ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ ਤੇ ਲੋਕਾਂ ਲਈ ਮੋਗਾ ਦੇ ਗੁਰਦੁਆਰਾ ਸਾਹਿਬਾਨ ਵਿਚ ਅਤੇ ਮੈਰਿਜ ਪੈਲੇਸਾਂ ਵਿਚ ਤਿਆਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਵੱਡੇ ਲੰਗਰ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ ਜਦੋਂ ਕਿ ਛੇ ਹੋਰ ਲੰਗਰ ਕੱਲ੍ਹ ਸਵੇਰੇ ਸ਼ੁਰੂ ਹੋ ਜਾਣਗੇ।

ਸੁਖਬੀਰ ਨੇ ਦੱਸਿਆ ਕਿ ਰੈਲੀ ਵਾਲੀ ਥਾਂ ’ਤੇ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ ਜਿਸ ਵਿਚ ਪਾਰਟੀ ਦਾ ਇਤਿਹਾਸ ਅਤੇ ਲਗਾਏ ਗਹੇ ਮੋਰਚਿਆਂ ਤੇ ਕਿਸਾਨਾਂ, ਗਰੀਬਾਂ ਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਲਈ ਕੀਤੇ ਗਏ ਕੰਮਾਂ ਦਾ ਵੇਰਵਾ ਦਰਸਾਇਆ ਗਿਆ ਹੈ। ਰੈਲੀ ਵਿਚ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੀਨੀਅਰ ਮੀਤ ਪ੍ਰਧਾਨ ਸਤੀਸ਼ ਮਿਸ਼ਰਾ ਵੀ ਸ਼ਾਮਲ ਹੋਣਗੇ।

ABOUT THE AUTHOR

...view details