ਪੰਜਾਬ

punjab

ETV Bharat / city

SYL 'ਤੇ ਸੁਖਬੀਰ ਬਾਦਲ ਦੀ ਕੈਪਟਨ ਨੂੰ ਚੇਤਾਵਨੀ

ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਨੂੰ ਪੰਜਾਬ ਦੇ ਰਾਈਪੇਰੀਅਨ ਸਿਧਾਂਤਾਂ ਨੂੰ ਸਿਧਾਂਤਕ ਸਟੈਂਡ ਬਾਰੇ ਕੋਈ ਵੀ ਸਮਝੌਤਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।

SYL 'ਤੇ ਸੁਖਬੀਰ ਬਾਦਲ ਦੀ ਕੈਪਟਨ ਨੂੰ ਚੇਤਾਵਨੀ
SYL 'ਤੇ ਸੁਖਬੀਰ ਬਾਦਲ ਦੀ ਕੈਪਟਨ ਨੂੰ ਚੇਤਾਵਨੀ

By

Published : Aug 19, 2020, 7:16 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਸਵਾਈਐਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਰਾਈਪੇਰੀਅਨ ਸਿਧਾਂਤਾਂ ਨੂੰ ਲੈ ਕੇ ਨਿਰੰਤਰ ਤੇ ਸਿਧਾਂਤਕ ਸਟੈਂਡ ਬਾਰੇ ਕੋਈ ਵੀ ਸਮਝੌਤਾ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਨਹਿਰ ਵਾਸਤੇ ਐਕਵਾਇਰ ਕੀਤੀ ਗਈ ਜ਼ਮੀਨ ਇਸਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਦੇਣ ਤੋਂ ਬਾਅਦ ਇਹ ਮਾਮਲਾ ਹਮੇਸ਼ਾ ਲਈ ਬੰਦ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਪਸ਼ਟ ਤੌਰ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਸਮੇਂ ਦੀਆਂ ਕਾਂਗਰਸੀ ਸਰਕਾਰਾਂ ਖਾਸ ਤੌਰ 'ਤੇ ਇੰਦਰਾ ਗਾਂਧੀ ਵੱਲੋਂ ਕੀਤੇ ਘੋਰ ਅੰਨਿਆ ਬਾਰੇ ਦੱਸ ਦੇਣਾ ਚਾਹੀਦਾ ਸੀ ਕਿ ਕਿਵੇਂ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਗਈ ਤੇ ਇਹ ਨਜਾਇਜ਼ ਤੌਰ 'ਤੇ ਰਾਜਸਥਾਨ ਤੇ ਹਰਿਆਣਾ ਨੂੰ ਦਿੱਤੇ ਗਏ।

ਕਾਂਗਰਸ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਨੇ ਪੰਜਾਬ ਦੇ ਮੌਤ ਦੇ ਵਾਰੰਟਾਂ 'ਤੇ ਹਸਤਾਖ਼ਰ ਕੀਤੇ ਸਨ ਜਦੋਂ ਇੰਦਰਾ ਗਾਂਧੀ ਨੇ ਆਖਿਆ ਸੀ ਕਿ ਉਹ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾ ਲੈਣ ਜਾਂ ਫਿਰ ਦਰਿਆਈ ਪਾਣੀਆਂ 'ਤੇ ਪੰਜਾਬ ਦ ਹੱਕ ਬਚਾ ਲੈਣ ਤਾਂ ਦਰਬਾਰਾ ਸਿੰਘ ਨੇ ਆਪਣੀ ਕੁਰਸੀ ਬਚਾ ਲਈ ਸੀ। ਪੰਜਾਬੀ ਹੁਣ ਵੀ ਦਰਬਾਰਾ ਸਿੰਘ ਵਰਗੇ ਕਾਂਗਰਸੀ ਆਗੂਆਂ ਦੀ ਲਾਲਸਾ ਦੀ ਕੀਮਤ ਆਪਣੀਆਂ ਜਾਨਾਂ ਨਾਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਸਮੇਂ ਪੇਸ਼ ਕੀਤੀਆਂ ਦਲੀਲਾਂ ਤੋਂ ਪੰਜਾਬੀ ਹੈਰਾਨ ਹਨ ਕਿਉਂਕਿ ਇਹ ਰਾਈਪੇਰੀਅਨ ਸਿਧਾਂਤ 'ਤੇ ਸਾਡੇ ਜਗਜਾਹਰ ਤੇ ਲਗਾਤਾਰ ਰਹੇ ਸਟੈਂਡ ਤੋਂ ਥਿੜਕਣ ਵਾਲੇ ਸਨ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਦਰਿਆਈ ਪਾਣੀਆਂ 'ਤੇ ਦਾਅਵਾ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀਆਂ ਦਾ ਮਾਮਲਾ ਅਸਲ ਵਿੱਚ ਹਰਿਆਣਾ ਦੇ ਸਟੈਂਡ ਖਿਲਾਫ ਇੱਕ ਦਲੀਲ ਹੀ ਹੈ। ਅਸੀਂ ਸਿਰਫ ਇਹ ਚਾਹੁੰਦੇ ਹਾਂ ਕਿ ਸਾਡੇ ਤੋਂ ਸਾਡੇ ਦਰਿਆਈ ਪਾਣੀ ਨਾ ਖੋਹੇ ਜਾਣ ਤੇ ਅਸੀਂ ਯਮੁਨਾ ਦੇ ਪਾਣੀ ਦੀ ਮੰਗ ਨਹੀਂ ਕਰ ਰਹੇ ਕਿਉਂਕਿ ਅਸੀਂ ਰਾਈਪੇਰੀਅਨ ਸਿਧਾਂਤ 'ਤੇ ਕਾਇਮ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਹਮਰੁਤਬਾ ਨੂੰ ਇਹ ਆਖਣਾ ਚਾਹੀਦਾ ਸੀ ਕਿ ਪੰਜਾਬ ਗੈਰ ਪੰਜਾਬ ਦਰਿਆਵਾਂ ਦਾ ਪਾਣੀ ਨਹੀਂ ਮੰਗ ਰਿਹਾ ਤੇ ਇਸੇ ਲਈ ਹਰਿਆਣਾ ਤੇ ਰਾਜਸਥਾਨ ਨੂੰ ਵੀ ਅੜ ਕੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਗੈਰ ਵਾਜਬ ਮੰਗ ਨਹੀਂ ਕਰਨੀ ਚਾਹੀਦੀ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ ਇੱਕ ਦਿਨ ਤੱਕ ਸੀਮਤ ਕਰ ਕੇ ਕੈਪਟਨ ਨੇ ਲੋਕਾਂ ਨੂੰ ਬਾਕੀ ਮੁਲਕ ਨੂੰ ਇਹ ਮਜ਼ਬੂਤ ਸੰਦੇਸ਼ ਦੇਣ ਤੋਂ ਵਿਰਵਾ ਕਰ ਦਿੱਤਾ ਹੈ ਕਿ ਅਖੌਤੀ ਸਤਲੁਜ ਯਮੁਨਾ ਲਿੰਕ ਨਹਿਰ ਬਣਾਉਣ ਵੱਲ ਇੱਕ ਕਦਮ ਵੀ ਪੁੱਟਣਾ ਕਿੰਨਾ ਖਤਰਨਾਕ ਹੋ ਸਕਦਾ ਹੈ।

ABOUT THE AUTHOR

...view details