ਚੰਡੀਗੜ੍ਹ: ਚੰਡੀਗੜ੍ਹਅੰਤਰਾਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਰੱਖਣ ਤੋਂ ਬਾਅਦ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ (Bhagwant Maan gave a big gift to the youth) ਵੱਡਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਮਾਨ ਨੇ ਟਵੀਟ (bhagwant tweet ) ਕਰਕੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ (Shaheed Bhagat Singh Raj Yuva Award) ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ (Prize money of 51 thousand rupees to 46 youths) ਰਾਸ਼ੀ ਦੇਵਾਂਗੇ। 30 ਨਵੰਬਰ ਤੱਕ ਇਨਾਮੀ ਰਾਸ਼ੀ ਲਈ ਅਪਲਾਈ ਕਰ ਸਕਦੇ ਹੋ।
ਇਸ ਤੋਂ ਇਲਾਵਾ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਡੇ ਸਮਾਗਮ ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ ਨੇ ਚੰਡੀਗੜ੍ਹ ਅੰਤਰਰਾਸ਼ਟੀ ਏਅਰਪੋਰਟ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਰੱਖਣ ਦਾ ਰਸਮੀ ਉਦਘਾਟਨ ਵੀ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਰਾਹੀਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਯੋਧੇ ਸ਼ਹੀਦ ਭਗਤ ਸਿੰਘ ਦੇ ਨਾਂਅ ਉੱਤੇ ਏਅਰਪੋਰਟ ਦਾ ਨਾਂਅ ਰੱਖਣ ਦਾ ਇਸ਼ਾਰਾ ਪਹਿਲਾਂ ਹੀ ਕਰ ਦਿੱਤਾ ਸੀ।