ਪੰਜਾਬ

punjab

ETV Bharat / city

ਗੁਰਮੁੱਖ ਸਿੰਘ ਰੋਡੇ ਦੇ ਪੱਖ 'ਚ ਆਇਆ ਸੰਯੁਕਤ ਕਿਸਾਨ ਮੋਰਚਾ - 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ

ਸ਼ੁੱਕਰਵਾਰ ਦੀ ਪ੍ਰੈੱਸ ਕਾਨਫਰੰਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਜੰਗਬੀਰ ਸਿੰਘ ਚੌਹਾਨ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਬੈਠਕ ਹੋਈ, ਜਿਸ ਵਿਚ ਕਿਹਾ ਗਿਆ ਕਿ ਗੁਰਮੁੱਖ ਸਿੰਘ ਰੋਡੇ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਪਰਿਵਾਰ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਵਿੱਚ ਦਵਾਈਆਂ ਦੇ ਨਾਲ-ਨਾਲ ਲੰਗਰ ਵਿਚ ਵੀ ਆਪਣਾ ਯੋਗਦਾਨ ਦੇ ਰਿਹਾ ਹੈ।

ਗੁਰਮੁੱਖ ਸਿੰਘ ਰੋਡੇ ਦੇ ਪੱਖ 'ਚ ਆਇਆ ਸੰਯੁਕਤ ਕਿਸਾਨ ਮੋਰਚਾ
ਗੁਰਮੁੱਖ ਸਿੰਘ ਰੋਡੇ ਦੇ ਪੱਖ 'ਚ ਆਇਆ ਸੰਯੁਕਤ ਕਿਸਾਨ ਮੋਰਚਾ

By

Published : Sep 4, 2021, 1:25 PM IST

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬੀਤੇ ਦਿਨੀਂ ਪੰਜਾਬ ਪੁਲਿਸ ਤੇ ਐੱਨ.ਆਈ.ਏ ਵੱਲੋਂ ਗ੍ਰਿਫ਼ਤਾਰ ਗੁਰਮੁੱਖ ਸਿੰਘ ਰੋਡੇ ਦੇ ਪੱਖ ਵਿੱਚ ਆਉਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਗੁਰਮੁੱਖ ਸਿੰਘ ਰੋਡੇ ਤੇ ਉਨ੍ਹਾਂ ਦਾ ਪਰਿਵਾਰ ਬੇਗੁਨਾਹ ਹੈ। ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ। ਗੁਰਮੁੱਖ ਸਿੰਘ ਰੋਡੇ ਨੂੰ ਟਿਫ਼ਿਨ ਬੰਬ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਿਸਾਨ ਨੇਤਾਵਾਂ ਨੇ ਕਿਹਾ ਕਿ ਜਿੰਨੇ ਵੀ ਧਾਰਮਿਕ ਅਤੇ ਸਮਾਜਿਕ ਸੰਗਠਨ ਦੇਸ਼ ਦੇ ਕਿਸਾਨਾਂ ਦੀ ਮਦਦ ਕਰ ਰਹੇ ਹਨ, ਉਨ੍ਹਾਂ ਸਾਰਿਆਂ ਨਾਲ ਜੁੜੇ ਲੋਕਾਂ ’ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ।ਧਿਆਨ ਰਹੇ ਕਿ ਬੀਤੇ ਮਹੀਨੇ 20 ਅਗਸਤ ਨੂੰ ਜਲੰਧਰ ਵਿੱਚ ਛਾਪੇਮਾਰੀ ਕਰਕੇ ਪੰਜਾਬ ਪੁਲਸ ਅਤੇ ਐੱਨ.ਆਈ.ਏ ਨੇ ਗੁਰਮੁੱਖ ਸਿੰਘ ਅਤੇ ਇਕ ਹੋਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲੋਂ ਟਿਫ਼ਿਨ ਬੰਬ ਬਰਾਮਦ ਹੋਇਆ ਹੈ, ਜੋ ਕਿ ਪਾਕਿਸਤਾਨ ਤੋਂ ਭੇਜਿਆ ਗਿਆ ਸੀ। ਗੁਰਮੁੱਖ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਪੁੱਤਰ ਹਨ।

ਸ਼ੁੱਕਰਵਾਰ ਦੀ ਪ੍ਰੈੱਸ ਕਾਨਫਰੰਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਜੰਗਬੀਰ ਸਿੰਘ ਚੌਹਾਨ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਬੈਠਕ ਹੋਈ, ਜਿਸ ਵਿਚ ਕਿਹਾ ਗਿਆ ਕਿ ਗੁਰਮੁੱਖ ਸਿੰਘ ਰੋਡੇ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਪਰਿਵਾਰ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਵਿੱਚ ਦਵਾਈਆਂ ਦੇ ਨਾਲ-ਨਾਲ ਲੰਗਰ ਵਿਚ ਵੀ ਆਪਣਾ ਯੋਗਦਾਨ ਦੇ ਰਿਹਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਿਊਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।

ABOUT THE AUTHOR

...view details