ਕਿਸਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵੱਲ ਮਾਰਚ ਕਰ ਰਹੇ ਸੀ ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਵੱਲ ਵਧਣ ਲਈ ਰੋਕਿਆ।
ਚੰਡੀਗੜ੍ਹ ’ਚ ਕਿਸਾਨਾਂ ਦਾ ਹੱਲਾ ਬੋਲ - Samyukta Kisan Morcha
16:33 May 17
ਕਿਸਾਨਾਂ ਦਾ ਰੋਸ ਪ੍ਰਦਰਸ਼ਨ
15:50 May 17
ਚੰਡੀਗੜ੍ਹ ’ਚ ਕਿਸਾਨਾਂ ਦਾ ਹੱਲਾ ਬੋਲ
ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ ਕੀਤਾ ਜਾ ਰਿਹਾ ਹੈ। ਮੋਹਾਲੀ ਚ ਲੱਗੇ ਪਹਿਲੇ ਬੈਰੀਕੈਡ ਨੂੰ ਤੋੜ ਕਿਸਾਨ ਅੱਗੇ ਵਧ ਗਏ ਹਨ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬਾਰਡਰ ਨੂੰ ਸੀਲ ਕੀਤਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਰੋਕਿਆ ਜਾਵੇਗਾ ਉੱਥੇ ਹੀ ਪੱਕਾ ਮੋਰਚਾ ਲਗਾਇਆ ਜਾਵੇਗਾ।
12:12 May 17
ਕਿਸਾਨਾਂ ਦੀ ਪੱਕਾ ਮੋਰਚਾ ਲਗਾਉਣ ਦੀ ਤਿਆਰੀ
ਕਿਸਾਨ ਜਥੇਬੰਦੀਆਂ ਦੀ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਦੇ ਕੋਲ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
11:36 May 17
ਕਿਸਾਨ ਆਗੂਆਂ ਦੀ ਸਰਕਾਰ ਦੇ ਨਾਲ ਬੈਠਕ ਮੁਲਤਵੀ, ਅਗਲੀ ਰਣਨੀਤੀ ਲਈ ਕਿਸਾਨਾਂ ਦੀ ਬੈਠਕ
ਕਿਸਾਨਾਂ ਨਾਲ ਪੰਜਾਬ ਸਰਕਾਰ ਦੇ ਨਾਲ ਮੀਟਿੰਗ ਮੁਲਤਵੀ ਹੋ ਗਈ ਹੈ। ਸਰਕਾਰ ਵੱਲੋਂ ਬੈਠਕ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਹੈ ਜਦੋ ਸਰਕਾਰ ਵੱਲੋਂ ਸੱਦਾ ਮਿਲੇਗਾ ਤਾਂ ਬੈਠਕ ਕੀਤੀ ਜਾਵੇਗੀ। ਦੁਪਹਿਰ ਤੋਂ ਬਾਅਦ ਮੁੜ ਸਰਕਾਰ ਕਿਸਾਨਾਂ ਨੂੰ ਮੀਟਿੰਗ ਦੇ ਲਈ ਬੁਲਾ ਸਕਦੀ ਹੈ। ਫਿਲਹਾਲ ਕਿਸਾਨਾਂ ਦੀ ਅਗਲੀ ਰਣਨੀਤੀ ਦੇ ਲਈ ਬੈਠਕ ਕੀਤੀ ਜਾ ਰਹੀ ਹੈ।
11:17 May 17
ਸੀਐੱਮ ਮਾਨ ਨਾਲ ਮੁਲਾਕਾਤ ਤੋਂ ਪਹਿਲਾਂ ਕਿਸਾਨਾਂ ਦੀ ਮੀਟਿੰਗ
ਮੁੱਖ ਮੰਤਰੀ ਦੇ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਆਪਸ ’ਚ ਹੀ ਬੈਠਕ ਕੀਤੀ। ਦੱਸ ਦਈਏ ਕਿ ਮੋਹਾਲੀ ਤੋਂ ਬਸ ਦੇ ਰਾਹੀ ਸੀਐੱਮ ਰਿਹਾਇਸ਼ ਵਿਖੇ ਲਿਆਇਆ ਜਾਵੇਗਾ।
11:16 May 17
ਵੱਡੀ ਗਿਣਤੀ ’ਚ ਜਵਾਨ ਕੀਤੇ ਤੈਨਾਤ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਥੋੜੀ ਦੇਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਸੀਐੱਮ ਰਿਹਾਇਸ਼ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਵੱਡੀ ਗਿਣਤੀ ’ਚ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ।
10:59 May 17
ਕਿਸਾਨਾਂ ਦਾ ਹੱਲਾ ਬੋਲ
ਮੋਹਾਲੀ: ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੀਐੱਮ ਮਾਨ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਕਿ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੀਐੱਮ ਰਿਹਾਇਸ਼ ਵਿਖੇ ਬੈਠਕ ਹੋਵੇਗੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੋਹਾਲੀ ਤੋਂ ਚੰਡੀਗੜ੍ਹ ਤੱਕ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨਾਂ ਦਾ ਚੰਡੀਗੜ੍ਹ ਵਿਖੇ ਹੱਲਾ ਬੋਲ:ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੂਚ ਕੀਤਾ ਜਾਣਾ ਹੈ। ਪਰ ਕੂਚ ਤੋਂ ਪਹਿਲਾਂ ਕਿਸਾਨ ਆਗੂ ਮੋਹਾਲੀ ਵਿਖੇ ਇੱਕਠਾ ਹੋ ਰਹੇ ਹਨ। ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੀਐੱਮ ਮਾਨ ਦੇ ਨਾਲ ਬੈਠਕ ਹੈ। ਕਿਸਾਨਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਨਿਕਲਿਆ ਤਾਂ ਉਹ ਦਿੱਲੀ ਦੇ ਵਾਂਗ ਹੀ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣਗੇ।
ਕਿਸਾਨਾਂ ਦੀਆਂ ਮੰਗਾਂ:ਕਿਸਾਨ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਚ ਹਨ। ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ ਮੁਆਫੀ, ਕਰਜ਼ ਕਾਰਨ ਕਿਸਾਨਾਂ ਦੇ ਵਾਰੰਟ ਅਤੇ ਕੁਰਕੀਆਂ ਬੰਦ ਕੀਤੀ ਜਾਵੇ, ਬੈਂਕਾਂ ਵੱਲੋਂ ਕਿਸਾਨਾਂ ’ਤੇ ਪਾਏ 22,000 ਕੇਸ ਵਾਪਸ ਹੋਣ, ਗੰਨੇ ਦੀ ਫਸਲ ਦਾ ਬਕਾਇਆ 35 ਰੁਪਏ ਵਾਧੇ ਨਾਲ ਦਿੱਤਾ ਜਾਵੇ ਅਤੇ ਬੀਬੀਐਮਬੀ ਚ ਪੰਜਾਬ ਦਾ ਨੁਮਾਇੰਦਾ ਬਹਾਲ ਕਰਵਾਇਆ ਜਾਵੇ। ਇਹ ਕਿਸਾਨਾਂ ਦੀਆਂ ਮੰਗਾਂ ਹਨ ਜਿਨ੍ਹਾਂ ਨੂੰ ਪੂਰਾ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ।
ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇ, ਕਣਕ ਦੇ ਘੱਟ ਝਾੜ ’ਤੇ 500 ਰੁਪਏ ਬੋਨਸ, ਚਿਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਮੱਕੀ ਅਤੇ ਮੂੰਗੀ ਦੀ ਐਮਐਸਪੀ ’ਤੇ ਖਰੀਦ ਦਾ ਨੋਟੀਫਿਕੇਸ਼ਨ ਜਾਰੀ ਹੋਵੇ, ਅਤੇ ਨਾਲ ਹੀ ਬਾਸਮਤੀ ਦਾ ਭਾਅ 4500 ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਪੰਜਾਬ ਦੇ ਇਸ ਹਿੱਸੇ ਵਿੱਚ ਲੱਗ ਸਕਦੈ ਸਿੰਘੂ ਵਰਗਾ ਪੱਕਾ ਮੋਰਚਾ