ਚੰਡੀਗੜ੍ਹ :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸੰਧੂ ਦੀ ਪਿੱਠ ਤੇ ਆ ਖੜ੍ਹੇ ਹਨ। ਉਨ੍ਹਾਂ ਵਿਧਾਇਕ ਪ੍ਰਗਟ ਸਿੰਘ ਵਲੋਂ ਲਗਾਏ ਇਲਜ਼ਾਮਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਖਿਲਾਫ਼ ਵਿਜੀਲੈਂਸ ਵੱਲੋਂ ਜਾਂਚ ਕੋਈ ਜਾਂਚ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਇਨ੍ਹਾਂ ਗੱਲਾਂ ਵਿਚ ਜ਼ਮੀਨੀ ਪੱਧਰ ’ਤੇ ਕੋਈ ਸੱਚਾਈ ਹੈ
ਸੰਦੀਪ ਸੰਧੂ ਨੇ ਨਹੀਂ ਕੀਤਾ ਪਰਗਟ ਨੂੰ ਧਮਕੀ ਵਾਲਾ ਫੋਨ- ਜਾਖੜ - ਸੰਦੀਪ ਸੰਧੂ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸੰਧੂ ਦੀ ਪਿੱਠ ਤੇ ਆ ਖੜ੍ਹੇ ਹਨ। ਉਨ੍ਹਾਂ ਵਿਧਾਇਕ ਪ੍ਰਗਟ ਸਿੰਘ ਵਲੋਂ ਲਗਾਏ ਇਲਜ਼ਾਮਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਖਿਲਾਫ਼ ਵਿਜੀਲੈਂਸ ਵੱਲੋਂ ਜਾਂਚ ਕੋਈ ਜਾਂਚ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਇਨ੍ਹਾਂ ਗੱਲਾਂ ਵਿਚ ਜ਼ਮੀਨੀ ਪੱਧਰ ’ਤੇ ਕੋਈ ਸੱਚਾਈ ਹੈ।
ਸੁਨੀਲ ਜਾਖੜ ਨੇ ਇਹ ਵੀ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਨੇ ਖੁਦ ਉਨ੍ਹਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਕਿਸੇ ਨੂੰ ਵੀ ਧਮਕੀ ਭਰਿਆ ਕੋਈ ਫੋਨ ਨਹੀਂ ਕੀਤਾ। ਦਸਦਈਏ ਕੀ ਪਰਗਟ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸਵਾਰਤਾ ਕਰ ਕੇ ਇਲਜ਼ਾਮ ਲਾਇਆ ਕਿ ਵੀਰਵਾਰ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਧਮਕੀ ਦਿੰਦਿਆਂ ਕਿਹਾ ਸੀ ਕਿ ਉਹ ਉਸ ਖਿਲਾਫ਼ ਸਬੂਤ ਇਕੱਠੇ ਕਰ ਲਏ ਹਨ ਹੁਣ ਉਸ ਨੂੰ ਵੀ ਠੋਕਣਾ ਹੈ। ਜਿਸ ਨੂੰ ਲੈ ਕੇ ਹੁਣ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਅਫ਼ਵਾਹਾਂ ਖਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।