ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਸਬੰਧੀ ਮੰਤਰੀ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਜਿਸ ’ਤੇ ਹਾਈਕੋਰਟ ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਸਾਬਕਾ ਮੰਤਰੀ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕੇਸ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਤੋਂ ਨਹੀਂ ਕੋਈ ਰਾਹਤ: ਦੱਸ ਦਈਏ ਕਿ ਗਿਲਜੀਆ ਨੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਵਾਉਣ ਦੇ ਲਈ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਹਾਈਕੋਰਟ ਨੇ ਕਿਹਾ ਸੀ ਕਿ ਇਸ ਸਮੇਂ ਛੁੱਟੀ ਹੋਣ ਦੇ ਕਾਰਨ ਸਿਰਫ ਜਰੂਰੀ ਮਾਮਲਿਆਂ ਤੇ ਹੀ ਸੁਣਵਾਈ ਹੋ ਰਹੀ ਹੈ ਅਤੇ ਇਹ ਕੋਈ ਜ਼ਰੂਰੀ ਮਾਮਲਾ ਨਹੀਂ ਹੈ ਅਤੇ ਇਸ ’ਤੇ ਰੈਗੁਲਰ ਬੇਂਚ ਹੀ ਸੁਣਵਾਈ ਕਰ ਸਕਦਾ ਹੈ। ਜਿਸ ਤੋਂ ਬਾਅਦ 4 ਜੁਲਾਈ ਯਾਨੀ ਅੱਜ ਸੁਣਵਾਈ ਹੋਈ।
ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ: ਕਾਬਿਲੇਗੌਰ ਹੈ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਵੱਲੋਂ ਇਸੇ ਮਾਮਲੇ ਵਿੱਚ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਖਿਲਾਫ ਵੀ ਪਰਚਾ ਦਰਜ ਕੀਤਾ ਗਿਆ ਸੀ।