ਚੰਡੀਗੜ੍ਹ: ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਸੀਐਮ ਭਗਵੰਤ ਮਾਨ ਨੇ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।
ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਨੇ ਗੁਰਮੇਲ ਸਿੰਘ: ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੌਰਾਨ ਉਨ੍ਹਾਂ ਸਰਪੰਚ ਗੁਰਮੇਲ ਸਿੰਘ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ।
ਆਪ ਵੱਲੋਂ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨਣ ਪਿੱਛੇ ਦੇ ਕੀ ਨੇ ਮਾਇਨੇ:? ਆਮ ਆਦਮੀ ਪਾਰਟੀ ਵੱਲੋਂ ਆਪਣੇ ਅਕਸ਼ ਨੂੰ ਬਰਕਰਾਰ ਰੱਖਣ ਦੇ ਲਈ ਗੁਰਮੇਲ ਸਿੰਘ ਨੂੰ ਲੋਕਸਬਾ ਜਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਆਪ ਵੱਲੋਂ ਐਲਾਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸਿਆਸੀ ਪੰਡਿਤਾਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ ਕੀ ਆਖਿਰ ਆਪ ਵੱਲੋਂ ਗੁਰਮੇਲ ਸਿੰਘ ਨੂੰ ਕਿਉਂ ਚੋਣ ਲੜਾਇਆ ਦਾ ਫੈਸਲਾ ਗਿਆ ਹੈ।
ਨਵੇਂ ਵਿਵਾਦ ਤੋਂ ਬਚਣ ਦੇ ਲਈ ਲਿਆ ਫੈਸਲਾ?:ਸਭ ਤੋਂ ਜੋ ਵੱਡੀ ਗੱਲ ਹੈ ਕਿ ਆਪ ਵੱਲੋਂ ਆਮ ਹੋਣ ਦੇ ਚੱਲਦੇ ਹੀ ਸੱਤਾ ਸੰਭਾਲੀ ਗਈ ਸੀ ਅਤੇ ਪਿਛਲੇ ਸਮੇਂ ਦੀ ਕਾਰਗੁਜਾਰੀ ਨੂੰ ਲੈਕੇ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਹੋ ਰਹੇ ਸਨ ਇਸ ਲਈ ਸਰਕਾਰ ਕਿਸੇ ਤਰ੍ਹਾਂ ਦੇ ਝੰਜਟ ਵਿੱਚ ਨਹੀਂ ਪੈਣਾ ਚਾਹੁੰਦੀ ਸੀ। ਇਸੇ ਲਈ ਹੀ ਆਪ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨੌਜਵਾਨ ਆਗੂ ਨੂੰ ਲੋਕਾਂ ਦੇ ਸਾਹਮਣੇ ਲਿਆ ਕੇ ਆਪਣਾ ਅਕਸ਼ ਸਾਫ ਵਿਖਾਇਆ ਗਿਆ ਹੈ।
ਰਾਜਸਭਾ ਮੈਂਬਰਾਂ ਨੂੰ ਲੈਕੇ ਕਸੂਤੀ ਫਸੀ ਸੀ ਸਰਕਾਰ !: ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਰਾਜਸਭਾ ਮੈਂਬਰਾਂ ਨੂੰ ਲੈਕੇ ਆਮ ਲੋਕਾਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ ਇਸ ਲਈ ਵੀ ਸਰਕਾਰ ਕਿਸੇ ਤਰ੍ਹਾਂ ਦਾ ਕੋਈ ਨਵਾਂ ਸਿਆਪਾ ਗਲ ਨਹੀਂ ਪਾਉਣਾ ਚਾਹੁੰਦੀ ਸੀ ਤੇ ਜਿਸਦੇ ਚੱਲਦੇ ਨਵੇਂ ਵਿਵਾਦ ਵਿੱਚ ਪੈਣ ਤੋਂ ਆਮ ਆਦਮੀ ਪਾਰਟੀ ਵੱਲੋਂ ਕੰਨ੍ਹੀ ਕਤਰਾਈ ਗਈ ਹੈ।