ਚੰਡੀਗੜ੍ਹ: ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮਾਨ ਨੇ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨੂੰ ਨਿਯਮਾਂ ਮੁਤਾਬਕ ਨਿਭਾਉਂਦੇ ਤਾਂ ਇਸ ਤਰ੍ਹਾਂ ਦੀ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਅਫ਼ਸਰਾਂ ਦੀ ਰਿਸ਼ਵਤ ਖੋਰੀਆਂ, ਕੰਮ ਚੋਰੀਆਂ ਤੇ ਗੈਰ ਜ਼ਿੰਮੇਵਾਰਨਾ ਰਵੱਈਏ ਨੇ ਇਸ ਤਰ੍ਹਾਂ ਦੇ ਹਾਦਸੇ ਨੂੰ ਸੱਦਾ ਦਿੱਤਾ ਹੈ। ਅਜਿਹਾ ਹੀ ਚਲਦਾ ਰਿਹਾ ਤਾਂ ਇਨ੍ਹਾਂ ਹਾਦਸੇ ਦੀਆਂ ਗਿਣਤੀਆਂ ਵੱਧਦੀ ਜਾਵੇਗੀ।
ਬਟਾਲਾ ਧਮਾਕੇ ਨੂੰ ਲੈ ਕੇ ਭਗਵੰਤ ਮਾਨ ਨੇ ਸੂਬਾ ਸਰਕਾਰ ਨੂੰ ਘੇਰਿਆ
ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਲਈ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਜ਼ਿੰਮੇਵਾਰ ਹਨ, ਜਿਨ੍ਹਾਂ ਦਾ ਵੱਡਾ ਹਿੱਸਾ ਪੂਰੀ ਤਰ੍ਹਾਂ ਭ੍ਰਿਸ਼ਟ ਹੈ।
ਫ਼ੋਟੋ।
ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ, ਜਦਕਿ ਸੰਗਰੂਰ ਤੇ ਜਲੰਧਰ 'ਚ ਵੀ ਇਸ ਤਰ੍ਹਾਂ ਦੇ ਹਾਦਸੇ ਵਾਪਰ ਚੁੱਕੇ ਹਨ। ਕੈਪਟਨ ਸਰਕਾਰ ਤੋਂ ਮੰਗ ਕਰਦੇ ਹੋਏ ਮਾਨ ਨੇ ਕਿਹਾ ਕਿ ਸੂਬੇ ਭਰ 'ਚ ਇਸ ਤਰ੍ਹਾਂ ਦੀਆਂ ਜਲਣਸ਼ੀਲ ਤੇ ਬਾਰੂਦ ਦੇ ਜ਼ਖੀਰੇ ਵਾਲੀਆਂ ਸਾਰੀਆਂ ਫ਼ੈਕਟਰੀਆਂ ਦੀ ਤਲਾਸ਼ੀ ਤੋਂ ਉਨ੍ਹਾਂ ਨੂੰ ਰਿਹਾਇਸ਼ੀ ਇਲਾਕਿਆਂ 'ਚੋਂ ਕੱਢ ਕੇ ਸਰਕਾਰੀ ਫੋਕਲ ਪੁਆਇੰਟਾਂ ਦੇ ਖੇਤਰਾਂ 'ਚ ਸਥਾਪਿਤ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੱਦ ਕਿ 20 ਤੋਂ ਵੱਧ ਗੰਭੀਰ ਜਖ਼ਮੀ ਹਨ।