ਪੰਜਾਬ

punjab

ETV Bharat / city

ਐੱਸਐੱਸਪੀ ਦੀ ਅਗਵਾਈ 'ਚ ਲੋੜਵੰਦ ਔਰਤਾਂ ਨੂੰ ਵੰਡੇ ਗਏ ਸੈਨੇਟਰੀ ਪੈਡ

ਪੰਜਾਬ 'ਚ ਕਰਫਿਊ ਦੇ ਦੌਰਾਨ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਲੋੜੀਂਦਾ ਸਾਮਾਨ ਪਹੁੰਚਾਇਆਂ ਜਾ ਰਿਹਾ ਹੈ। ਇਸੇ ਕੜੀ 'ਚ ਨਵੇਕਲੀ ਪਹਿਲ ਕਰਦਿਆਂ ਐੱਸਐੱਸਪੀ ਨਿਲੰਬਰੀ ਜਗਦਲੇ ਦੀ ਅਗਵਾਈ 'ਚ ਲੋੜਵੰਦ ਔਰਤਾਂ ਨੂੰ ਸੈਨੇਟਰੀ ਪੈਡਸ ਵੰਡੇ ਗਏ।

ਲੋੜਵੰਦ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ
ਲੋੜਵੰਦ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ

By

Published : May 1, 2020, 5:11 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਲੋੜੀਂਦਾ ਸਾਮਾਨ ਪਹੁੰਚਾਇਆਂ ਜਾ ਰਿਹਾ ਹੈ।

ਲੋੜਵੰਦ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ

ਇਸੇ ਕੜੀ 'ਚ ਨਵੇਕਲੀ ਪਹਿਲ ਕਰਦਿਆਂ ਮਨੀਮਾਜਰਾ ਦੀ ਐੱਸਐੱਸਪੀ ਅਮਨੀਤ ਕੌਂਡਲ ਦੀ ਅਗਵਾਈ 'ਚ ਸਲਮ ਇਲਾਕਿਆਂ 'ਚ ਲੋੜਵੰਦ ਔਰਤਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਇਸ ਬਾਰੇ ਦੱਸਦੇ ਹੋਏ ਐੱਸਐੱਸਪੀ ਨਿਲੰਬਰੀ ਜਗਦਲੇ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬੱਚਣ ਲਈ ਸੁਰੱਖਿਆ ਤੇ ਸਾਫ ਸਫਾਈ ਬੇਹਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਗਰੀਬ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਇਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਫੋਸਿਸ ਸੰਸਥਾ ਨਾਲ ਮਿਲ ਕੇ ਮਹਿਲਾ ਪੁਲਿਸ ਕਰਮੀਆਂ ਵੱਲੋਂ ਲੋੜਵੰਦ ਔਰਤਾਂ ਨੂੰ ਸੈਨੇਟਰੀ ਪੈਡਸ, ਸੈਨੇਟਾਈਜ਼ਰ, ਮਾਸਕ ਤੇ ਗਲਵਸ ਦੀਆਂ 300 ਕਿੱਟਾਂ ਵੰਡਿਆਂ ਗਇਆਂ ਹਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਲੋੜਵੰਦਾਂ ਨੂੰ ਰਾਸ਼ਨ ਤੇ ਲੰਗਰ ਵੀ ਮੁਹੱਇਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਹਿਲਾਵਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਘਰਾਂ 'ਚ ਰਹਿ ਕੇ ਕੋਵਿਡ -19 ਦੇ ਵਿਰੁੱਧ ਜਾਰੀ ਜੰਗ 'ਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ABOUT THE AUTHOR

...view details