ਪੰਜਾਬ

punjab

ETV Bharat / city

ਅਨੁਸੂਚਿਤ ਜਾਤੀ ਕਮਿਸ਼ਨ ਨੇ ਟਾਂਡਾ ਬਲਾਤਕਾਰ ਤੇ ਕਤਲ ਮਾਮਲੇ 'ਚ ਐੱਸ.ਐੱਸ.ਪੀ. ਹੁਸ਼ਿਆਰਪੁਰ ਤੋਂ ਕੀਤੀ ਰਿਪੋਰਟ ਤਲਬ - SC commission Punjab

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨ ਤੇਜਿੰਦਰ ਕੌਰ ਨੇ ਦੱਸਿਆ ਕਿ 6 ਸਾਲਾ ਬੱਚੀ ਨੂੰ ਬਲਾਤਕਾਰ ਉਪਰੰਤ ਅੱਗ ਲਾ ਕੇ ਮਾਰਨ ਦੀ ਘਟਨਾ ਸਬੰਧੀ ਐੱਸ.ਐੱਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ।

ਐੱਸ.ਐੱਸ.ਪੀ. ਹੁਸ਼ਿਆਰਪੁਰ ਤੋਂ ਕੀਤੀ ਰਿਪੋਰਟ ਤਲਬ`
ਐੱਸ.ਐੱਸ.ਪੀ. ਹੁਸ਼ਿਆਰਪੁਰ ਤੋਂ ਕੀਤੀ ਰਿਪੋਰਟ ਤਲਬ

By

Published : Oct 22, 2020, 8:39 PM IST

ਚੰਡੀਗੜ੍ਹ: ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ ਵਿੱਚ ਇੱਕ 6 ਸਾਲਾ ਬੱਚੀ ਨੂੰ ਬਲਾਤਕਾਰ ਉਪਰੰਤ ਅੱਗ ਲਾ ਕੇ ਮਾਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨ ਤੇਜਿੰਦਰ ਕੌਰ ਨੇ ਦੱਸਿਆ ਕਿ ਅਖ਼ਬਾਰਾਂ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਸੂ-ਮੋਟੋ ਨੋਟਿਸ ਲੈਂਦੇ ਹੋਏ ਐੱਸ.ਐੱਸ.ਪੀ. ਹੁਸ਼ਿਆਰਪੁਰ ਤੋਂ 6 ਅਕਤੂਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਉੱਥੇ ਹੀ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਨੂੰ ਮਿਤੀ 23 ਅਕਤੂਬਰ 2020 ਨੂੰ ਪੀੜਤ ਨਾਲ ਮਿਲ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ABOUT THE AUTHOR

...view details