ਪੰਜਾਬ

punjab

ETV Bharat / city

SC ਨੇ ਗੁਰਦੂਆਰਿਆਂ ਦੇ ਪ੍ਰਬੰਧਾਂ ਲਈ ਹਰਿਆਣਾ ਸਰਕਾਰ ਨੂੰ ਦਿੱਤੀ ਮਾਨਤਾ, ਫੈਸਲੇ ਨੂੰ SGPC ਦੇਵੇਗੀ ਚੁਣੌਤੀ - ਐੱਸਜੀਪੀਸੀ ਨੇ ਸਾਫ ਸ਼ਬਦਾਂ ਵਿੱਚ ਚੁਣੌਤੀ ਦੇਣ ਬਾਰੇ ਕਿਹਾ

ਸੁਪਰੀਮ ਕੋਰਟ (supreme court) ਦਾ ਫੈਸਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿੱਚ ਜਾਣ ਤੋਂ ਬਾਅਦ ਐੱਸਜੀਪੀਸੀ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਦੇਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣਾ ਉਨ੍ਹਾਂ ਦਾ ਹੱਕ ਹੈ।

SGPC will challenge the Supreme Court decision
SC ਨੇ ਗੁਰਦੂਆਰਿਆਂ ਦੇ ਪ੍ਰਬੰਧਾਂ ਲਈ ਹਰਿਆਣਾ ਸਰਕਾਰ ਨੂੰ ਦਿੱਤੀ ਮਾਨਤਾ, ਫੈਸਲੇ ਨੂੰ SGPC ਦੇਵੇਗੀ ਚੁਣੌਤੀ

By

Published : Sep 20, 2022, 12:57 PM IST

Updated : Sep 20, 2022, 1:22 PM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸੁਪਰੀਮ ਫੈਸਲਾ ਸੁਣਾਉਂਦਿਆਂ ਹਰਿਆਣਾ ਦੇ ਗੁਰੂਘਰਾਂ ਦਾ ਪ੍ਰਬੰਧਨ hsgpc ਯਾਨਿ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ ਹੱਥ ਵਿੱਚ ਦੇਣ ਦਾ ਫੈਸਲਾ ਕੀਤਾ ਹੈ।

ਦੂਜੇ ਪਾਸੇ ਐੱਸਜੀਪੀਸੀ ਨੇ ਸਾਫ ਸ਼ਬਦਾਂ ਵਿੱਚ (The SGPC stated the challenge in clear terms) ਕਿਹਾ ਹੈ ਕਿ ਭਾਵੇਂ ਦੇਸ਼ ਦੀ ਸੁਪਰੀਮ ਨਿਆਂਇਕ ਸੰਸਥਾ ਦਾ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਨਹੀਂ ਆਇਆ ਪਰ ਉਹ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਬਾਅਦ ਦਹਾਕਿਆਂ ਤੋਂ ਐੱਸਜੀਪੀਸੀ ਵੱਲੋਂ ਹੀ ਇਤਿਹਾਸਕ ਗੁਰੂਘਰਾਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਅਤੇ ਹੁਣ ਅਚਾਨਕ ਹਰਿਆਣਾ ਦੇ ਗੁਰੂਘਰਾਂ ਵਿੱਚੋਂ ਉਨ੍ਹਾਂ ਦੀ ਦੇਖ-ਰੇਖ ਨੂੰ ਹਟਾਇਆ ਨਹੀਂ ਜਾ ਸਕਦਾ।

ਇੱਥੇ ਦੱਸ ਦਈਏ ਕਿ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਇੱਕ ਐਡਹਾਕ ਕਮੇਟੀ ਨੇ ਗੁਰਦੁਆਰਿਆਂ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਸੀ, ਜਿਸ ਵਿੱਚ ਚੱਲ ਅਤੇ ਅਚੱਲ ਜਾਇਦਾਦ ਵੀ ਸ਼ਾਮਲ ਸੀ। ਐਡ-ਹਾਕ ਕਮੇਟੀ (Ad Hoc Committee) ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਚੋਣਾਂ ਹੋਣ ਤੱਕ ਸਾਰੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪ੍ਰਬੰਧਨ ਅਤੇ ਨਿਗਰਾਨੀ ਕਰਨਾ ਸੀ।

ਇਹ ਵੀ ਪੜ੍ਹੋ:ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਉੱਤੇ ਵਪਾਰੀ ਕੋਲੋਂ ਮੰਗੀ 1 ਕਰੋੜ ਦੀ ਫਿਰੌਤੀ !

Last Updated : Sep 20, 2022, 1:22 PM IST

ABOUT THE AUTHOR

...view details