ਪੰਜਾਬ

punjab

ETV Bharat / city

ਐਸਸੀ/ਬੀਸੀ ਵਿਦਿਆਰਥੀ ਅੱਜ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ.ਬੀ.ਆਰ.ਅੰਬੇਡਕਰ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓਬੀਸੀ ਸਕੀਮਾਂ ਅਧੀਨ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸਸੀ ਅਤੇ ਬੀਸੀ ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਫ਼ੋਟੋ
ਫ਼ੋਟੋ

By

Published : Nov 26, 2020, 7:50 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ.ਬੀ.ਆਰ.ਅੰਬੇਡਕਰ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓਬੀਸੀ ਸਕੀਮਾਂ ਅਧੀਨ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸਸੀ ਅਤੇ ਬੀਸੀ ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸਸੀ\ਬੀਸੀ ਵਿਦਿਆਰਥੀ ਵਿਭਾਗ ਦੀ ਵੈਬਸਾਈਟ www.scholarships.punjab.gov.in ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡ\ਨੰਬਰ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ।

ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨ੍ਹਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ , ਨਾਲ ਸੰਪਰਕ ਕਰ ਸਕਦੇ ਹਨ।

ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

ABOUT THE AUTHOR

...view details