ਪੰਜਾਬ

punjab

ETV Bharat / city

ਨਵਜੋਤ ਸਿੱਧੂ ਨਾਲ ਸਬੰਧਿਤ ਰੋਡ ਰੇਜ ਮਾਮਲੇ ’ਚ ਸੁਪਰੀਮ ਸੁਣਵਾਈ - ਰੋਡ ਰੇਜ ਮਾਮਲੇ ’ਚ ਭਲਕੇ ਸੁਪਰੀਮ ਕੋਰਟ ’ਚ ਸੁਣਵਾਈ

ਨਵਜੋਤ ਸਿੱਧੂ ਨਾਲ ਸਬੰਧਿਤ 1988 ਦੇ ਰੋਡ ਰੇਜ ਕੇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦੇ ਦਿੱਤੀ ਗਈ ਸੀ, ਪਰ ਅਦਾਲਤ ਨੇ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਵਾਲੀ ਇੱਕ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਸਹਿਮਤੀ ਪ੍ਰਗਟਾਉਂਦਿਆਂ ਇਸ ਮਾਮਲੇ ਵਿੱਚ ਅੱਜ ਸੁਣਵਾਈ ਕਰੇਗੀ।

ਨਵਜੋਤ ਸਿੱਧੂ ਨਾਲ ਸਬੰਧਿਤ ਰੋਡ ਰੇਜ ਮਾਮਲੇ ’ਚ ਸੁਪਰੀਮ ਸੁਣਵਾਈ
ਨਵਜੋਤ ਸਿੱਧੂ ਨਾਲ ਸਬੰਧਿਤ ਰੋਡ ਰੇਜ ਮਾਮਲੇ ’ਚ ਸੁਪਰੀਮ ਸੁਣਵਾਈ

By

Published : Feb 2, 2022, 8:24 PM IST

Updated : Feb 3, 2022, 7:15 AM IST

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਨਵਜੋਤ ਸਿੱਧੂ ਨਾਲ ਸਬੰਧਿਤ 1988 ਦਾ ਰੋਡ ਰੇਜ ਕੇਸ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ।

ਇਸ ਮਾਮਲੇ ਵਿੱਚ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ ਦੇ ਦਿੱਤੀ ਗਈ ਸੀ, ਪਰ ਅਦਾਲਤ ਨੇ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਵਾਲੀ ਇੱਕ ਪਟੀਸ਼ਨ ਤੇ ਸੁਣਵਾਈ ਕਰਨ ਦੀ ਸਹਿਮਤੀ ਪ੍ਰਗਟਾਉਂਦਿਆਂ ਇਸ ਮਾਮਲੇ ਵਿੱਚ ਅੱਜ ਸੁਣਵਾਈ ਕਰੇਗੀ।

ਨਵਜੋਤ ਸਿੱਧੂ ਨਾਲ ਸਬੰਧਿਤ ਰੋਡ ਰੇਜ ਮਾਮਲੇ ’ਚ ਸੁਪਰੀਮ ਸੁਣਵਾਈ

ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।

ਸਾਲ 2018 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਨ੍ਹਾਂ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਕੇਸ ਪੁਰਾਣਾ ਹੋਣ ਅਤੇ ਹੋਰ ਕਈ ਕਾਰਨ ਦੇ ਚੱਲਦੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸਦੇ ਨਾਲ ਹੀ ਇੱਕ ਸਾਲ ਬਾਅਦ ਸੁਪਰੀਮ ਕੋਰਟ ਨੇ ਸਜ਼ ਤੇ ਰੋਕ ਲਗਾ ਕੇ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ:ਸੋਨੇ ਦੇ ਸ਼ੌਕੀਨ ਪੰਜਾਬ ਦੇ ਸਿਆਸਤਦਾਨ !

Last Updated : Feb 3, 2022, 7:15 AM IST

ABOUT THE AUTHOR

...view details