ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨਾਲ ਕਈ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਜਿਥੇ ਪੰਜਾਬ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ, ਉੇਥੇ ਹੀ ਸਮਾਜਿਕ ਪੱਖੋਂ ਵੀ ਪ੍ਰਭਾਵਿਤ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨਾਲ ਕੈਪਟਨ ਨੇ ਕੀਤੀ ਮੁਲਾਕਾਤ
19:14 August 11
ਪੰਜਾਬ ਦੀ ਆਰਥਿਕਤਾ 'ਤੇ ਪੈ ਰਿਹਾ ਅਸਰ:ਕੈਪਟਨ
18:56 August 11
ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਦਿੱਲੀ ਦੌਰੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਦੇ ਹੱਕ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿੱਚ ਸ਼ਾਮਲ ਕਰਨ ਲਈ ਸੰਬੰਧਤ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਵੀ ਰੱਖੀ।
16:23 August 11
ਪੀਐੱਮ ਨਾਲ ਅੱਜ ਮੁਲਾਕਾਤ ਕਰ ਸਕਦੇ ਹਨ ਕੈਪਟਨ- ਡਿੰਪਾ
ਮੈਂਬਰ ਪਾਰਲੀਮੈਂਟ ਜਸਬੀਰ ਡਿੰਪਾ ਨੇ ਦੱਸਿਆ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਪੀਐੱਮ ਨਰਿੰਦਰ ਮੋਦੀ ਨਾਲ ਅੱਜ ਸਾਢੇ 6 ਵਜੇ ਮੁਲਾਕਾਤ ਕਰ ਸਕਦੇ ਹਨ।
16:02 August 11
ਮੈਨੂੰ ਉਮੀਦ ਤਿੰਨੋਂ ਮਸਲਿਆਂ ਦਾ ਹੋਵੇਗਾ ਜਲਦ ਹੱਲ- ਕੈਪਟਨ
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ’ਚ ਇੱਕ ਡਰੱਗ ਪਾਰਕ, ਡੀਏਪੀ ਅਤੇ ਕੋਵਿਡ ਵੈਕਸੀਨ ਦੀ ਕਮੀ ਬਾਰੇ ਗੱਲਬਾਤ ਕੀਤੀ।
15:48 August 11
ਤਿੰਨ ਮਸਲਿਆਂ ’ਤੇ ਹੋਈ ਚਰਚਾ- ਕੈਪਟਨ
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੱਜ ਮੰਤਰੀ ਨਾਲ ਮਿਲੇ। ਉਨ੍ਹਾਂ ਨੇ ਬਠਿੰਡਾ ਚ ਇੱਕ ਡਰੱਗ ਪਾਰਕ, ਡੀਏਪੀ ਅਤੇ ਕੋਵਿਡ ਵੈਕਸੀਨ ਦੀ ਕਮੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਇਨ੍ਹਾਂ ’ਤੇ ਬਹੁਤ ਹੀ ਪਾਜ਼ੀਟਿਵ ਪ੍ਰਤੀਕ੍ਰਿਆ ਦਿੱਤੀ। ਸੀਐੱਮ ਕੈਪਟਨ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜਲਦ ਹੀ ਤਿੰਨੋ ਮੁੱਦਿਆ ਦਾ ਹੱਲ ਮਿਲ ਜਾਵੇਗਾ।
15:28 August 11
ਕੈਪਟਨ ਦੀ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਹੋਈ ਮੁਲਾਕਾਤ
ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਖਤਮ ਹੋ ਚੁੱਕੀ ਹੈ। ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਕੇਂਦਰੀ ਸਿਹਤ ਮੰਤਰੀ ਨੇ ਵੈਕਸੀਨ ਦੀ ਸਪਲਾਈ ਚ ਤੁਰੰਤ 25 ਫੀਸਦ ਵਾਧੇ ਦੇ ਆਦੇਸ਼ ਦਿੱਤੇ ਹਨ।
14:00 August 11
ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਨਗੇ ਕੈਪਟਨ
ਚੰਡੀਗੜ੍ਹ:ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ’ਤੇ ਹਨ। ਅੱਜ ਉਨ੍ਹਾਂ ਦੇ ਦਿੱਲੀ ਦੌਰੇ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।
ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕਰਨ ਦੇ ਲਈ ਕੈਪਟਨ ਅਮਰਿੰਦਰ ਸਿੰਘ ਰਵਾਨਾ ਹੋ ਚੁੱਕੇ ਹਨ।