ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਸਦਨ ਦੀ ਕਾਰਵਾਈ ਤੋਂ ਵਾਕਆਊਟ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਕਾਨੂੰਨ ਵਿਵਸਥਾ 'ਤੇ ਬੋਲਣ ਲਈ ਪੂਰਾ ਸਮਾਂ ਨਾ ਦੇਣ ਦਾ ਇਲਜ਼ਾਮ ਲਗਾਇਆ।
ਕਾਂਗਰਸ ਵੱਲੋਂ ਵਾਕਆਉਟ:ਇਸ ਸਬੰਧ ’ਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਮੌਜੂਦਾ ਹਾਲਾਤ ਖਰਾਬ ਹਨ, ਹਰ ਕੋਈ ਅਮਨ-ਕਾਨੂੰਨ ਦੇ ਮੁੱਦੇ 'ਤੇ ਬੋਲਣਾ ਚਾਹੁੰਦਾ ਸੀ ਪਰ ਵਿਰੋਧੀ ਧਿਰ ਨੂੰ ਪੂਰਾ ਸਮਾਂ ਨਹੀਂ ਦਿੱਤਾ ਅਤੇ ਮੁੱਖ ਮੰਤਰੀ ਸੰਬੋਧਨ ਸ਼ੁਰੂ ਕਰ ਦਿੱਤਾ ਗਿਆ ਹੈ।
'ਨਹੀਂ ਦਿੱਤਾ ਗਿਆ ਸਮਾਂ': ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੈ ਅਤੇ ਵਿਰੋਧੀ ਧਿਰ ਇਸ ਮੁੱਦੇ 'ਤੇ ਸਦਨ ਵਿੱਚ ਚਰਚਾ ਕਰਨਾ ਚਾਹੁੰਦੀ ਸੀ ਪਰ ਸਮਾਂ ਨਹੀਂ ਦਿੱਤਾ ਗਿਆ।
'ਸਮੇਂ ਤੋਂ ਪਹਿਲਾਂ ਕੀਤੀ ਗਈ ਵਿਧਾਨਸਭਾ ਮੁਲਤਵੀ': ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਤਿਰੰਗਾ ਯਾਤਰਾ ਕੱਢਣੀ ਹੈ, ਜਿਸ ਕਾਰਨ ਵਿਰੋਧੀ ਧਿਰ ਦਾ ਸਮਾਂ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਦਾ ਸੰਬੋਧਨ ਸ਼ੁਰੂ ਕੀਤਾ ਗਿਆ ਤਾਂ ਜੋ ਉਹ ਹਿਮਾਚਲ ਪ੍ਰਦੇਸ਼ 'ਚ ਪਹੁੰਚ ਸਕਣ। ਉਨ੍ਹਾਂ ਵੱਲੋਂ ਲੋਕਾਂ ਦੇ ਕਈ ਮੁੱਦਿਆ ਨੂੰ ਚੁੱਕਣਾ ਸੀ ਪਰ ਸਮੇਂ ਤੋਂ ਪਹਿਲਾਂ ਵਿਧਾਨਸਭਾ ਨੂੰ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜੋ:ਪੰਜਾਬ ਬਜਟ ਸੈਸ਼ਨ ਦਾ ਦੂਜਾ ਦਿਨ: ਸਰਕਾਰ ਵੱਲੋਂ ਲਏ ਗਏ ਇਤਿਹਾਸਿਕ ਅਤੇ ਨਿਵੇਕਲੇ ਫੈਸਲੇ- CM ਮਾਨ