ਚੰਡੀਗੜ੍ਹ: ਕਿਸਾਨਾਂ ਦੇ ਹੱਕ 'ਚ ਰਾਹੁਲ ਗਾਂਧੀ ਦੇ ਤਿੰਨ ਦਿਨਾਂ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਰਾਹੁਲ ਗਾਂਧੀ ਖੇਤੀ ਕਾਨੂੰਨਾਂ ਵਿਰੁੱਧ ਅੱਜ ਆਪਣਾ ਵਿਰੋਧ ਪ੍ਰਦਰਸ਼ਨ ਸੰਗਰੂਰ ਬਰਨਾਲਾ ਚੌਂਕ ਤੋਂ ਸ਼ੁਰੂ ਕਰ ਸਮਾਨਾ 'ਚ ਹੋਣ ਵਾਲੀ ਟਰੈਕਟਰ ਰੈਲੀ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਅੱਜ ਦਾ ਪ੍ਰੋਗਰਾਮ:
11:00 ਵਜੇ - ਬਰਨਾਲਾ ਚੌਂਕ ਤੋਂ ਹੇਵਗੀ ਅੱਜ ਦੇ ਪ੍ਰੋਗਰਾਮ ਦੀ ਸ਼ੁਰੂਆਤ।
12:00 ਵਜੇ - ਸੰਗਰੂਰ ਦੇ ਭਵਾਨੀਗੜ੍ਹ 'ਚ ਰੈਲ ਨੂੰ ਕਰਨਗੇ ਸੋਬਧਨ।
01:00 ਵਜੇ - ਭਵਾਨੀਗੜ੍ਹ ਤੋਂ ਸਮਾਨਾ ਤਕ ਕਰਨਗੇ ਟਰੈਕਟਰ ਰੈਲੀ।
4:00 ਵਜੇ - ਸਮਾਨਾ 'ਚ ਰੈਲੀ ਨੂੰ ਕਰਨਗੇ ਸੰਬੋਧਨ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਹੱਕ ਚ ਰਾਹੁਲ ਗਾਂਧੀ ਤਿੰਨ ਦਿਨਾਂ ਦੇ ਪੰਜਾਬ ਦੌਰੇ 'ਤੇ ਆਏ ਹੋਏ ਹਨ। ਬੀਤੇ ਦਿਨ ਰਾਹੁਲ ਗਾਂਧੀ ਨੇ ਮੋਗਾ ਦੇ ਬੱਧਨੀ ਕਲਾਂ 'ਚ ਟਰੈਕਟਰ ਰੈਲੀ ਕੀਤੀ ਸੀ। ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੰਬਾਨੀ-ਅਡਾਨੀ ਜਿਹੇ ਪੁੰਜੀਪਤੀਆਂ ਦੀ ਕਠਪੁਤਲੀ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕੇਂਦਰ 'ਚ ਕਾਂਗਰਸ ਸਰਕਾਰ ਆਉਂਦੀ ਹੈ ਤਾਂ ਉਹ ਸਾਰੇ ਕਾਲੇ ਕਾਨੂੰਨ ਰੱਦ ਕਰ ਦੇਵੇਗੀ।
ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਨਵਜੋਤ ਸਿੱਧੂ ਵੀ ਸ਼ਾਮਲ ਹੋਏ ਹਨ ਅਤੇ ਬੀਤੇ ਦਿਨ ਉਨ੍ਹਾਂ ਮੋਦੀ ਸਰਕਾਰ ਅਤੇ ਖੇਤੀ ਕਾਨੂੰਨਾਂ ਦਾ ਜੰਮ ਕੇ ਵਿਰੋਧ ਕੀਤਾ। ਇਸ ਦੇ ਨਾਲ ਹੀ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ, ਸੁਨੀਲ ਜਾਖੜ ਸਣੇ ਕਾਂਗਰਸ ਪਾਰਟੀ ਦੇ ਮੰਤਰੀ ਅਤੇ ਵਰਕਰ ਵੱਡੀ ਗਿਣਤੀ ਚ ਸ਼ਾਮਲ ਹੋਏ ਸਨ ਅਤੇ ਰਾਹੁਲ ਗਾਂਧੀ ਦਾ ਤਿੰਨ ਦਿਨੀਂ ਦੌਰੇ ਦੌਰਾਨ ਉਨ੍ਹਾਂ ਦਾ ਬਰਾਬਰ ਸਾਥ ਦੇਣਗੇ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਭਾਰਤ ਦੇ ਕਈ ਸੂਬਿਆਂ 'ਚ ਇਸ ਦਾ ਵਿਰੋਧ ਹੋ ਰਿਹਾ ਹੈ ਪਰ ਪੰਜਾਬ 'ਚ ਇਸ ਦਾ ਵਧੇਰੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਹੱਕ 'ਚ ਜਿੱਥੇ ਵਿਰੋਧੀ ਪਾਰਟੀਆਂ ਮੈਦਾਨ 'ਚ ਉੱਤਰੀਆਂ ਹਨ ਉੱਥੇ ਹੀ ਬੁੱਧੀਜੀਵੀਆਂ, ਨੌਜਵਾਨਾਂ ਵੱਲੋਂ ਵੀ ਕਿਸਾਨਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।