ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ (special session of the Punjab Vidhan Sabha) ਦਿਨ ਹੈ। ਵਿਸ਼ੇਸ਼ ਇਜਲਾਸ ਦੀ ਕਾਰਵਾਈ 2 ਵਜੇ ਸ਼ੁਰੂ (Punjab Assembly Session Live update) ਹੋਵੇਗੀ। ਦੱਸ ਦਈਏ ਕਿ ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਭੂਰ ਰਿਹਾ ਸੀ ਤੇ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਸਪੀਕਰ ਦੇ ਵਿਰੋਧੀਆਂ ਨੂੰ ਬਾਹਰ ਕੱਢ ਦਿੱਤਾ ਸੀ।
ਇਹ ਵੀ ਪੜੋ:Love Horoscope ਪੜ੍ਹੋ ਅੱਜ ਦਾ ਲਵ ਰਾਸ਼ੀਫਲ, ਜਾਣੋ ਅੱਜ ਕਿਸ ਨੂੰ ਮਿਲੇਗਾ ਪਿਆਰ ਦਾ ਇਜ਼ਹਾਰ
ਅੱਜ ਕੀ ਰਹੇਗਾ ਖ਼ਾਸ:27 ਸਤੰਬਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਵੋਟ ਨੂੰ ਲੈ ਕੇ ਸਦਨ ਵਿੱਚ ਭਾਰੀ ਹੰਗਾਮਾ ਹੋ ਸਕਦਾ ਹੈ, ਉਥੇ ਹੀ ਕਈ ਹੋਰ ਮਤੇ ਵੀ ਪੇਸ਼ ਕੀਤੇ ਜਾ ਸਕਦੇ ਹਨ।
CM ਭਗਵੰਤ ਮਾਨ ਖਿਲਾਫ ਕਾਂਗਰਸ ਲਿਆਏਗੀ ਨਿੰਦਾ ਮਤਾ:ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕਾਂਗਰਸ ਲਿਆਏਗੀ ਨਿੰਦਾ ਮਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਜਪਾਲ ਨੂੰ ਗਲਤ ਜਾਣਕਾਰੀ ਦੇਣ ਅਤੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਸਦਨ ਉਠਾਉਣ ਅਤੇ ਬੇਲੋੜੀ ਭਰੋਸੇ ਦੀ ਵੋਟ ਲਿਆਉਣ ਲਈ ਸਪੀਕਰ ਸਾਹਮਣੇ ਨਿੰਦਾ ਮਤਾ ਪੇਸ਼ ਕੀਤਾ ਜਾਵੇਗਾ।