ਚੰਡੀਗੜ: ਮਾਨਯੋਗ ਜੱਜ ਡਾ.ਐਸ. ਮੁਰਲੀਧਰ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੂਰ-ਅੰਦੇਸ਼ੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ `ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਜਦੋਂ ਕੌਮੀ ਲੋਕ ਅਦਾਲਤ ਫਿਜ਼ੀਕਲ ਢੰਗ ਤੋਂ ਇਲਾਵਾ ਇਲੈਕਟ੍ਰਾਨਿਕ ਢੰਗ ਰਾਹੀਂ ਲਗਾਈ ਗਈ। ਇਸ ਸਾਲ 8 ਫ਼ਰਵਰੀ 2020 ਨੂੰ ਲਗਾਈ ਗਈ ਪਹਿਲੀ ਕੌਮੀ ਲੋਕ ਆਦਲਤ ਤੋਂ ਬਾਅਦ ਇਹ ਦੂਜੀ ਕੌਮੀ ਲੋਕ ਅਦਾਲਤ ਸੀ।
ਇੱਕ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐੱਸ.ਓ.ਪੀ.) ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਲੋਕ ਅਦਾਲਤ ਦੇ ਬੈਂਚਾਂ, ਵਕੀਲਾਂ ਅਤੇ ਮੁਦੱਈ ਧਿਰਾਂ ਦੀ ਸਹੂਲਤ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੇ ਸਬੰਧਿਤ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ-ਕਮ-ਚੇਅਰਪਰਸਨਾਂ ਜ਼ਰੀਏ ਇਹ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਨੂੰ ਭੇਜਿਆ ਗਿਆ।
ਅੰਮ੍ਰਿਤਸਰ, ਫ਼ਤਿਹਗੜ੍ਹ ਸਾਹਿਬ, ਮੋਗਾ, ਫਿਰੋਜ਼ਪੁਰ, ਰੋਪੜ ਅਤੇ ਪਟਿਆਲੇ ਜ਼ਿਲ੍ਹਿਆਂ ਦਾ ਵਰਚੁਅਲ ਢੰਗ ਰਾਹੀਂ ਨਿਰੀਖਣ ਕੀਤਾ ਅਤੇ ਵੱਖ-ਵੱਖ ਬੈਂਚਾਂ ਅੱਗੇ ਚੱਲ ਰਹੀ ਕਾਰਵਾਈ ਵਿੱਚ ਹਿੱਸਾ ਲਿਆ। ਰਕਮ, ਕਿਰਾਏ ਦੀ ਵਸੂਲੀ, ਸਥਾਈ ਹੁਕਮ ਅਤੇ ਵਿਆਹ ਸਬੰਧੀ ਝਗੜਿਆਂ ਨਾਲ ਜੁੜੇ ਵੱਖ-ਵੱਖ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ।