ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਈ ਵਿਭਾਗਾਂ ਦੇ ਕੀਤੇ ਜਾ ਰਹੇ ਪੁਨਰਗਠਨ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ ਦੇ ਛੇਵੇਂ ਫਲੋਰ ਤੇ ਸੈਕਟਰੀਏਟ ਦੇ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਕਿਉਂਕਿ ਵਿਭਾਗਾਂ ਦੇ ਪੁਨਰਗਠਨ ਨਾਲ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਨੂੰ ਖ਼ਤਮ ਕੀਤਾ ਜਾ ਰਿਹੈ ਜੱਦ ਕਿ ਸਰਕਾਰੀ ਨੌਕਰੀਆਂ ਦੀ ਪ੍ਰੇਸ਼ਾਨੀ ਪਹਿਲਾਂ ਹੀ ਸੂਬੇ 'ਚ ਬਣੀ ਹੋਈ ਹੈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੈਕਟ੍ਰੀਏਟ ਮੁਲਾਜ਼ਮ ਯੂਨੀਅਨ ਦੇ ਲੀਡਰ ਸੁਖਚੈਨ ਖਹਿਰਾ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ ਦੇ ਉੱਪਰ ਤਲਵਾਰ ਲਟਕਦੀ ਦਿਖਾਈ ਦੇ ਰਹੀ ਹੈ ਕਿਉਂਕਿ ਸਰਕਾਰ ਨੇ ਕਈ ਵਿਭਾਗਾਂ ਦਾ ਪੁਨਰਗਠਨ ਕਰ ਨਵੀਂ ਨੌਕਰੀਆਂ ਦੇ ਅਫ਼ਸਰ ਖ਼ਤਮ ਕੀਤੇ ਜਾ ਰਹੇ ਹਨ।
ਸੈਕਟ੍ਰੀਏਟ ਮੁਲਾਜ਼ਮ ਯੂਨੀਅਨ ਦੇ ਲੀਡਰ ਨੇ ਇਹ ਵੀ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਨੌਜਵਾਨਾਂ ਵਿੱਚ ਰੋਸ ਪੈਦਾ ਹੋਵੇਗਾ ਤੇ ਉੱਥੇ ਹੀ ਸਰਕਾਰ ਨੇ ਵਿੱਤ ਵਿਭਾਗ ਦੀ ਸ਼ਾਖ਼ਾ ਨੂੰ ਸਕੱਤਰੇਤ ਵਿੱਚ ਮਰਜ ਕੀਤੇ ਜਾਣ ਦੀ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਵਿਭਾਗ ਵਿੱਚ ਪਹਿਲਾਂ ਤੋਂ ਨਿਯੁਕਤ ਕੀਤੇ ਗਏ ਕਰਮਚਾਰੀਆਂ ਦੇ ਉੱਪਰ ਵੀ ਵੱਡਾ ਅਸਰ ਹੋਵੇਗਾ।
ਸੈਕਟਰੀਏਟ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ
ਸਰਕਾਰੀ ਨੌਕਰੀਆਂ ਦੀ ਪ੍ਰੇਸ਼ਾਨੀ ਪਹਿਲਾਂ ਹੀ ਸੂਬੇ 'ਚ ਬਣੀ ਹੋਈ ਹੈ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੈਕਟ੍ਰੀਏਟ ਮੁਲਾਜ਼ਮ ਯੂਨੀਅਨ ਦੇ ਲੀਡਰ ਸੁਖਚੈਨ ਖਹਿਰਾ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ ਦੇ ਉੱਪਰ ਤਲਵਾਰ ਲਟਕਦੀ ਦਿਖਾਈ ਦੇ ਰਹੀ ਹੈ ਕਿਉਂਕਿ ਸਰਕਾਰ ਨੇ ਕਈ ਵਿਭਾਗਾਂ ਦਾ ਪੁਨਰਗਠਨ ਕਰ ਨਵੀਂ ਨੌਕਰੀਆਂ ਦੇ ਅਫ਼ਸਰ ਖ਼ਤਮ ਕੀਤੇ ਜਾ ਰਹੇ ਹਨ।
ਸੈਕਟਰੀਏਟ ਮੁਲਾਜ਼ਮਾਂ ਨੇ ਛੇਵੀਂ ਮੰਜ਼ਿਲ 'ਤੇ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ
ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰਦਿਆਂ ਕਰਮਚਾਰੀਆਂ ਨੇ ਇਹ ਵੀ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਵੱਲੋਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁਲਾਜ਼ਮ ਜਥੇਬੰਦੀਆਂ ਚੋਣਾਂ ਵਿੱਚ ਸਰਕਾਰ ਦਾ ਬਹਿਸ਼ਕਾਰ ਕਰਨਗੀਆਂ।