ਪੰਜਾਬ

punjab

ETV Bharat / city

ਪੰਜਾਬ ਬੀਜੇਪੀ ਤੇ ਆਰਐੱਸਐੱਸ ਆਗੂਆਂ ਨੂੰ ਸੁਰੱਖਿਆ ਜਲਦ ! - ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਸਕੱਤਰ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਸਕੱਤਰ ਪੰਜਾਬ ਨੂੰ ਇਕ ਗੁਪਤ ਚਿੱਠੀ ਭੇਜੀ ਹੈ ਜਿਸ ਵਿੱਚ ਪੰਜਾਬ ਭਾਜਪਾ ਦੇ ਕਈ ਲੀਡਰ ਅਤੇ ਆਰਐੱਸਐੱਸ ਆਗੂਆਂ ਨੂੰ ਇਹ ਕਹਿੰਦੇ ਹੋਏ ਸੁਰੱਖਿਆ ਦੇਣ ਦੀ ਗੱਲ ਕੀਤੀ ਗਈ ਹੈ ਕਿ ਇਨ੍ਹਾਂ ਨੂੰ ਖ਼ਤਰਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਇਸ ਉਪਰ ਵਿਚਾਰ ਚਰਚਾ ਕਰਨ ਮਗਰੋਂ ਜਲਦ ਹੀ ਢੁੱਕਵੇਂ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ।

ਫ਼ੋਟੋ
ਫ਼ੋਟੋ

By

Published : Apr 28, 2021, 1:59 PM IST

ਚੰਡੀਗੜ੍ਹ: ਕਿਸਾਨ ਅੰਦੋਲਨ ਤੋਂ ਬਾਅਦ ਹਿੰਸਾ ਦਾ ਸ਼ਿਕਾਰ ਹੋ ਰਹੇ ਪੰਜਾਬ ਵਿੱਚ ਭਾਜਪਾ ਅਤੇ ਆਰਐਸਐਸ ਆਗੂਆਂ ਨੂੰ ਕਿਸੇ ਵੇਲੇ ਵੀ ਸੁਰੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ। ਦਰਅਸਲ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਸਕੱਤਰ ਪੰਜਾਬ ਨੂੰ ਇਕ ਗੁਪਤ ਚਿੱਠੀ ਭੇਜੀ ਹੈ ਜਿਸ ਵਿੱਚ ਪੰਜਾਬ ਭਾਜਪਾ ਦੇ ਕਈ ਲੀਡਰ ਅਤੇ ਆਰਐੱਸਐੱਸ ਆਗੂਆਂ ਨੂੰ ਇਹ ਕਹਿੰਦੇ ਹੋਏ ਸੁਰੱਖਿਆ ਦੇਣ ਦੀ ਗੱਲ ਕੀਤੀ ਗਈ ਹੈ ਕਿ ਇਨ੍ਹਾਂ ਨੂੰ ਖ਼ਤਰਾ ਹੈ। ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਇਸ ਉਪਰ ਵਿਚਾਰ ਚਰਚਾ ਕਰਨ ਮਗਰੋਂ ਜਲਦ ਹੀ ਢੁੱਕਵੇਂ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਜਾ ਸਕਦਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਚਿੱਠੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਨੂੰ 22 ਐਪ੍ਰਲ ਨੂੰ ਲਿਖੀ ਗਈ ਹੈ ਜਿਸ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਆਰਐਸਐਸ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ ਆਹਲੂਵਾਲੀਆ, ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਤੋਂ ਇਲਾਵਾ ਕਈ ਹੋਰ ਲੀਡਰਾਂ ਦੇ ਨਾਮ ਸ਼ਾਮਲ ਹਨ।

ਮਿਲੀ ਜਾਣਕਾਰੀ ਮੁਤਾਬਕ ਇਸ ਚਿੱਠੀ ਵਿੱਚ ਇਹ ਵੀ ਲਿਖਿਆ ਗਿਆ ਕਿ ਆਰਐਸਐਸ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ ਆਹਲੂਵਾਲੀਆ ਵਿਦੇਸ਼ਾਂ ਵਿਚਾਲੇ ਖਾਲਿਸਤਾਨੀਆਂ ਦੀ ਹਿੱਟ ਲਿਸਟ ਵਿੱਚ ਹਨ ਅਤੇ ਇਸੇ ਤਰ੍ਹਾਂ ਹਰਜੀਤ ਸਿੰਘ ਗਰੇਵਾਲ ਵੀ ਜੋ ਸਿੱਖ ਰਿਫਰੈਂਡਮ ਉੱਪਰ ਬੋਲਦੇ ਰਹੇ ਹਨ।

ABOUT THE AUTHOR

...view details