ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੀਆਈਪੀ ਲੋਕਾਂ ਕੋਲੋਂ ਲਈ ਗਈ ਸੁਰੱਖਿਆ ਦਾ ਮਸਲਾ ਭਖਿਆ ਹੋਇਆ ਹੈ। ਵਿਰੋਧੀਆਂ ਵੱਲੋਂ ਲਗਾਤਾਰ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੀਵੀਆਈਪੀ ਦੀ ਸੁਰੱਖਿਆ ਨੂੰ ਲੈ ਕੇ ਯੂ ਟਰਨ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮਾਨ ਸਰਕਾਰ ਵੱਲੋਂ 40 ਵੀਵੀਆਈਪੀ ਦੀ ਸੁਰੱਖਿਆ ਨੂੰ ਮੁੜ ਤੋਂ ਬਹਾਲ ਕੀਤਾ ਗਿਆ ਹੈ। ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਮਲੇ ਤੋਂ ਸਬਕ ਲੈਂਦੇ ਹੋਏ ਪੰਜਾਬ ਸਰਕਾਰ ਨੇ ਇਸ ਸਬੰਧੀ ਜਾਣਕਾਰੀ ਨੂੰ ਜਨਤਕ ਨਹੀਂ ਕੀਤਾ ਗਿਆ ਹੈ।
ਇਨ੍ਹਾਂ ਦੀ ਕੀਤੀ ਗਈ ਸੁਰੱਖਿਆ ਨੂੰ ਮੁੜ ਬਹਾਲ:ਪੰਜਾਬ ਦੀ ਮਾਨ ਸਰਕਾਰ ਵੱਲੋਂ ਜਿਨ੍ਹਾਂ 40 ਵੀਵੀਆਈਪੀ ਦੀਆਂ ਸੁਰੱਖਿਆ ਨੂੰ ਬਹਾਲ ਕੀਤਾ ਗਿਆ ਹੈ ਉਸ ’ਚ ਕਈ ਧਾਰਮਿਕ ਆਗੂ ਵੀ ਸ਼ਾਮਲ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਵੀ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਧਾਰਮਿਕ ਆਗੂਆਂ ਨੂੰ ਪਹਿਲਾਂ ਤੋਂ ਦਿੱਤੇ ਗਏ ਸੁਰੱਖਿਆ ਕਵਰ ਚ ਹੋਰ ਵਾਹਨ ਅਤੇ ਸੁਰੱਖਿਆ ਕਰਮੀਆਂ ਨੂੰ ਜੋੜਿਆ ਜਾਵੇਗਾ।