ਚੰਡੀਗੜ੍ਹ: ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਡਰੋਂ ਫ਼ਰਾਰ ਚੱਲ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵਾਪਸ ਲੈਣ ਦੀਆਂ ਖ਼ਬਰਾਂ ਨੂੰ ਗ਼ਲਤ ਦੱਸਿਆ ਗਿਆ ਹੈ।
'ਸੈਣੀ ਪਰਿਵਾਰ ਸਣੇ ਅੰਡਰ ਗ੍ਰਾਊਂਡ, ਸੁਰੱਖਿਆ ਨਹੀਂ ਲਈ ਵਾਪਸ'
ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਪੂਰਨ ਤੌਰ 'ਤੇ ਗਲਤ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਿਵਾਰ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਕਤਲ ਦੇ ਮਾਮਲੇ ਵਿੱਚ ਨਾਮਜ਼ਦ ਸੈਣੀ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੱਛੇ ਛੱਡਦਿਆਂ ਪਰਿਵਾਰ ਸਣੇ ਅੰਡਰਗ੍ਰਾਊਂਡ ਹੋ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਪੂਰਨ ਤੌਰ 'ਤੇ ਗਲਤ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਿਵਾਰ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਤੱਥ ਇਹ ਹੈ ਕਿ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸਾਰੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੱਛੇ ਛੱਡਦਿਆਂ ਉਹ ਅਤੇ ਉਨ੍ਹਾਂ ਦਾ ਪਰਿਵਾਰ ਅੰਡਰਗ੍ਰਾਊਂਡ ਹੋ ਗਏ ਹਨ। ਉਨ੍ਹਾਂ ਦੇ ਸੁਰੱਖਿਆ ਕਰਮੀ ਅਜੇ ਵੀ ਉਨ੍ਹਾਂ ਦੀ ਰਿਹਾਇਸ਼ 'ਤੇ ਮੌਜੂਦ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਮੋਹਾਲੀ ਅਦਾਲਤ ਨੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਮੁਲਤਾਨੀ ਕੇਸ 'ਚ ਸੈਣੀ ਨੇ 302 ਦੀ ਧਾਰਾ ਲਗਾਏ ਜਾਣ 'ਤੇ ਅਗਾਊਂ ਜ਼ਮਾਨਤ ਮੰਗੀ ਸੀ।