ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾਲੂਆਂ ਵੱਲੋਂ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਵੱਡੀ ਗਿਣਤੀ 'ਚ ਪਾਕਿਸਤਾਨ 'ਚ ਸਥਿਤ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ। 550 ਸਾਲਾ ਪ੍ਰਕਾਸ਼ ਪੁਰਬ ਦੀ ਵਿਸ਼ਾਲ ਸਫ਼ਲਤਾ ਤੋਂ ਬਾਅਦ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਨਾਨਕ ਨਾਮਲੇਵਾ ਸੰਗਤਾਂ ਨੂੰ ਸਮਾਰੋਹ 'ਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ।
ਕੈਪਟਨ ਅਮਰਿੰਦਰ ਨੇ 550ਵੇਂ ਪ੍ਰਕਾਸ਼ ਪੁਰਬ ਦੀ ਇੱਕ ਖ਼ੂਬਸੁਰਤ ਯਾਦ ਕੀਤੀ ਸਾਂਝੀ, ਵੇਖੋ ਵੀਡੀਓ - 550th Prakash Purb
ਕੈਪਟਨ ਅਮਰਿੰਦਰ ਨੇ ਆਪਣੇ ਟਵੀਟ 'ਤੇ ਇੱਕ ਵੀਡੀਓ ਜਾਰੀ ਕਰ ਨਾਨਕ ਨਾਮਲੇਵਾ ਸੰਗਤਾਂ ਵਿੱਚ ਮੁੜ ਤੋਂ 550 ਵੇਂ ਪ੍ਰਕਾਸ਼ ਪੁਰਬ ਦੀ ਯਾਦ ਨੂੰ ਤਾਜ਼ਾ ਕੀਤਾ ਹੈ। ਉਨ੍ਹਾਂ ਨੇ ਸਾਰੀ ਸੰਗਤ ਦਾ 550 ਵੇਂ ਪ੍ਰਕਾਸ਼ ਪੁਰਬ ਨੂੰ ਸਫ਼ਲ ਬਨਾਉਣ ਲਈ ਧੰਨਵਾਦ ਕੀਤਾ।
ਕੈਪਟਨ ਅਮਰਿੰਦਰ ਨੇ ਟਵੀਟ ਕਰ ਕਿਹਾ, "ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਦੇ ਸਮਾਗਮਾਂ ਨੂੰ ਸਫ਼ਲ ਬਨਾਉਣ ਲਈ ਸਾਰਿਆਂ ਦਾ ਧੰਨਵਾਦ। ਤੁਸੀ ਉਹ ਸਭ ਵੇਖੋ ਜੋ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਕੀਤਾ ਗਿਆ ਜਿਸ ਦਾ ਸਾਨੂੰ ਇੱਕ ਹਿੱਸਾ ਬਣਨ ਦੀ ਬਖਸ਼ਿਸ਼ ਮਿਲੀ।" ਕੈਪਟਨ ਅਮਰਿੰਦਰ ਨੇ ਆਪਣੇ ਟਵੀਟ 'ਤੇ ਇੱਕ ਵੀਡੀਓ ਜਾਰੀ ਕਰ ਨਾਨਕ ਨਾਮਲੇਵਾ ਸੰਗਤ ਵਿੱਚ ਮੁੜ ਤੋਂ 550 ਵੇਂ ਪ੍ਰਕਾਸ਼ ਪੁਰਬ ਦੀ ਯਾਦ ਨੂੰ ਤਾਜ਼ਾ ਕੀਤਾ।
ਦੱਸਣਯੋਗ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸ 'ਚ ਪਹਿਲੀ ਵਾਰ ਭਾਰਤ ਦੀ ਸੰਗਤ ਨੇ ਪਾਕਿਸਤਾਨ ਜਾ ਕੇ ਗੁਰੂ ਧਾਮ ਦੇ ਦਰਸ਼ਨ ਕੀਤੇ। ਇਸ ਲਈ ਪੂਰੇ ਦੇਸ਼ ਭਰ ਤੋਂ ਸੰਗਤਾਂ ਨੇ ਦਰਸ਼ ਦੀਦਾਰ ਕਰਨ ਲਈ ਆਪਣੀਆਂ ਪਹਿਲਾਂ ਤੋਂ ਹੀ ਅਰਜ਼ੀਆਂ ਦਾਇਰ ਕਰ ਦਿੱਤੀਆਂ ਸਨ। ਬਹੁਗਿਣਤੀ ਸੰਗਤਾਂ ਨੇ ਲਾਂਘਾ ਪਾਰ ਕਰ ਗੁਰੂ ਧਾਮ ਦੇ ਦਰਸ਼ਨ ਕੀਤੇ। ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ।