ਪੰਜਾਬ

punjab

ETV Bharat / city

ਬੀਜ ਘੁਟਾਲਾ ਮਾਮਲਾ: ਤ੍ਰਿਪਤ ਬਾਜਵਾ ਨੇ ਉਲਟਾ ਅਕਾਲੀ ਦਲ ਨੂੰ ਘੇਰਿਆ - ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬੀਜ ਘੁਟਾਲੇ 'ਤੇ ਉਲਟਾ ਅਕਾਲੀ ਦਲ ਨੂੰ ਘੇਰਿਆ ਹੈ। ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ 4 ਹਜ਼ਾਰ ਕਰੋੜ ਦੇ ਅਕੰੜੇ ਬਾਰੇ ਸਥਿਤੀ ਸਪੱਸ਼ਟ ਕਰਨ। ਬਾਜਵਾ ਨੇ ਇਸੇ ਬਹਾਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਵੱਖ-ਵੱਖ ਆਰਡੀਨੈਂਸਾਂ 'ਤੇ ਅਕਾਲੀ ਦਲ ਨੂੰ ਘੇਰਿਆ।

chandigarh, seed sacm , tript rajinder singh bajwa
ਫੋਟੋ

By

Published : Jun 12, 2020, 7:36 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਜ ਘੁਟਾਲੇ ਨੂੰ ਲੈ ਕੇ ਵਿਰੋਧੀ ਧਿਰ ਅਤੇ ਸਰਕਾਰ ਵਿਚਕਾਰ ਇੱਕ ਦੂਜੇ 'ਤੇ ਇਲਜ਼ਾਮ ਲਗਾਏ ਜਾਂਦੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਸਰਕਾਰ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਇਲਜ਼ਾਮ ਲਗਾਏ ਜਾਂਦੇ ਰਹਿੰਦੇ ਹਨ। ਇਸ ਸਾਰੇ ਮਾਮਲੇ ਵਿੱਚ ਹੁਣ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਕੁੱਦ ਪਏ ਹਨ।

ਵੇਖੋ ਵੀਡੀਓ

ਉਨ੍ਹਾਂ ਆਕਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਦੱਸੇ 4 ਹਜ਼ਾਰ ਕਰੋੜ ਦੇ ਘੁਟਾਲੇ ਦੇ ਅੰਕੜੇ 'ਤੇ ਸਾਵਕ ਚੁੱਕੇ ਹਨ। ਬਾਜਵਾ ਨੇ ਇਸੇ ਬਹਾਨੇ ਕੇਂਦਰ ਸਰਕਾਰ ਵੱਲੋਂ ਜਾਰੀ ਕਿੱਤੇ ਵੱਖ-ਵੱਖ ਆਰਡੀਨੈਂਸਾਂ 'ਤੇ ਅਕਾਲੀ ਦਲ ਨੂੰ ਘੇਰਿਆ।

ਵੇਖੋ ਵੀਡੀਓ

ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਸਰਕਾਰੀ ਅੰਕੜਿਆਂ ਮੁਤਾਬਿਕ 350 ਕਰੋੜ ਤੋਂ ਵੱਧ ਬੀਜ ਨਹੀਂ ਵਿਕਦਾ ਹੈ ਪਰ ਅਕਾਲੀ ਦਲ 4 ਹਜ਼ਾਰ ਕਰੋੜ ਦਾ ਅੰਕੜਾ ਇੱਕੋ ਬੀਜ ਦੀ ਕਿਸਮ ਦੇ ਘੁਟਾਲੇ ਵਿੱਚ ਦੱਸ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸੁਖਬੀਰ ਅਤੇ ਮਜੀਠੀਆ ਪਹਿਲਾ ਇਹ ਸਪਸ਼ਟ ਕਰਨ ਕੇ ਉਨ੍ਹਾਂ ਕੋਲ 4 ਹਜ਼ਾਰ ਕੋਰੜ ਦਾ ਅੰਕੜਾ ਕਿੱਥੋਂ ਆਇਆ ਹੈ।

ਉਨ੍ਹਾਂ ਕਿਹਾ ਇਸ ਸਾਰੇ ਮਾਮਲੇ ਵਿੱਚ ਅਕਾਲੀ ਦਲ ਸੁਣੀਆਂ ਸੁਣਾਈਆਂ ਗੱਲਾਂ 'ਤੇ ਹੀ ਹਵਾ ਵਿੱਚ ਤੀਰ ਛੱਡ ਰਿਹਾ ਹੈ। ਬਾਜਵਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆਂ ਜਾਵੇਗਾ।

ਮੰਤਰੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਇਸ ਸਾਰੇ ਮੁੱਦੇ ਰਾਹੀ ਕੇਂਦਰ ਵੱਲੋਂ ਪੰਜਾਬ ਦੇ ਅਧਿਕਾਰਾਂ 'ਤੇ ਮਾਰੇ ਜਾ ਰਹੇ ਡਾਕੇ ਤੋਂ ਲੋਕਾਂ ਦਾ ਧਿਆਨ ਹਟਾਉਣਾ ਚਹੁੰਦਾ ਹੈ। ਉਨ੍ਹਾਂ ਕਿਹਾ ਅਕਾਲੀ ਦਲ ਨੂੰ ਸਭ ਤੋਂ ਵੱਡਾ ਕੰਮ ਇਹ ਕਰਨਾ ਚਾਹੀਦਾ ਹੈ ਕਿ ਉਨ ਕੇਂਦਰ ਦੇ ਆਰਡੀਨੈਂਸਾਂ ਬਾਰੇ ਆਪਣਾ ਪੱਖ ਸਪੱਸ਼ਟ ਕਰੇ।

ਇੱਥੇ ਬਾਜਵਾ ਨੇ ਕਿਹਾ ਕਿ ਕੇਂਦਰ ਦੇ ਇਨ੍ਹਾਂ ਫੈਸਲਿਆਂ ਵਿਰੁੱਧ ਪੰਜਾਬ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਨੂੰ ਅਵਾਜ਼ ਚੁੱਕਣ ਦੀ ਜ਼ਰੂਰਤ ਹੈ। ਕਿਉਂਕਿ ਜੇਕਰ ਇਹ ਫੈਸਲਾ ਲਾਗੂ ਹੋ ਜਾਂਦੇ ਹਨ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀਆਂ ਨਵੀਆਂ ਕਿਸਮਾਂ ਪੀਆਰ-128 ਅਤੇ 129 ਅਜ਼ਮਾਇਸ਼ ਲਈ ਕਿਸਾਨਾਂ ਨੂੰ ਦਿੱਤੀਆਂ ਜਾਣੀਆਂ ਸਨ। ਇਸ ਵਿੱਚ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਬੀਜ ਡੀਲਰਾਂ ਵੱਲੋਂ ਇਨ੍ਹਾਂ ਨਵੀਆਂ ਕਿਸਮਾਂ ਵਿੱਚ ਜਾਅਲੀ ਬੀਜ ਰਿਲਾ ਕੇ ਕਿਸਾਨਾਂ ਨੂੰ ਵੇਚਿਆ ਗਿਆ। ਇਸ ਸਾਰੇ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਵੱਲੋਂ ਕੀਤੀ ਜਾ ਰਹੀ। ਇਸ ਸਾਰੇ ਮਾਮਲੇ ਵਿੱਚ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ਨੂੰ ਘੇਰ ਰਹੀਆਂ ਹਨ।

ABOUT THE AUTHOR

...view details