ਮਾਨਸਾ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਇਲੈਕਸ਼ਨ (Senate Elections) ਨਾ ਹੋਣ ਦੇ ਰੋਸ ਵਜੋਂ ਐਸਓਆਈ ਵੱਲੋਂ ਮਾਨਸਾ ਬੱਸ ਸਟੈਂਡ 'ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੇ ਹੱਥਾਂ ਚੋਂ ਐਜੂਕੇਸ਼ਨ ਵੀ ਖੋਹਣਾ ਚਾਹੁੰਦੀ ਹੈ, ਜੇਕਰ ਸੈਨੇਟ ਦੀ ਚੋਣ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।
ਐਸ.ਓ.ਆਈ (SOI) ਦੇ ਪ੍ਰਧਾਨ ਮਨਿੰਦਰਜੀਤ ਸਿੰਘ ਅਤੇ ਪਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਲੈਕਸ਼ਨ ਦੇ ਵਿੱਚ ਹੋਣ ਵਾਲੀ ਸੈਨੇਟ ਇਸ ਵਾਰ ਨਹੀਂ ਕਰਵਾਈ ਗਈ, ਜਿਸ ਕਾਰਨ ਵਿਦਿਆਰਥੀਆਂ ਦੇ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਹੈ ਅਤੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।