ਪੰਜਾਬ

punjab

ETV Bharat / city

ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਗਿੱਲ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ - ਮੁੱਖ ਮੰਤਰੀ ਕੈਪਟਨ

ਸੀਨੀਅਰ ਕਾਂਗਰਸੀ ਆਗੂ ਅਤੇ ਸੂਬੇ ਦਾ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈੈ। ਮੰਤਰੀ ਮੋਹਿੰਦਰ ਸਿੰਘ ਗਿੱਲ ਸੰਖੇਪ ਬਿਮਾਰੀ ਤੋਂ ਪੀੜਤ ਸਨ। ਮੁੱਖ ਮੰਤਰੀ ਕੈਪਟਨ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਗਿੱਲ
ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਗਿੱਲ

By

Published : Nov 17, 2020, 5:21 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਗਿੱਲ ਅੱਜ ਸਵੇਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 85 ਵਰਿਆਂ ਦੇ ਮੋਹਿੰਦਰ ਸਿੰਘ ਗਿੱਲ ਸੰਖੇਪ ਬਿਮਾਰੀ ਤੋਂ ਪੀੜ੍ਹਤ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਇੱਕ ਸ਼ੋਕ ਸੁਨੇਹੇ ਚ ਮੁੱਖ ਮੰਤਰੀ ਕੈਪਟਨ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।

ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਮੰਤਰੀ ਗਿੱਲ ਸਾਲ 1971-77 ਤੱਕ ਲੋਕ ਸਭਾ ਦੇ ਮੈਂਬਰ ਜਦਕਿ 1976-79 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਹੇ ਹਨ। ਇਸੇ ਤਰਾਂ ਉਹ ਸਾਲ 1967 ਵਿੱਚ ਫਿਰੋਜ਼ਪੁਰ ਛਾਉਣੀ ਤੋਂ ਅਤੇ 1992 ਵਿੱਚ ਬਨੂੜ ਤੋਂ ਵਿਧਾਇਕ ਵੀ ਚੁਣੇ ਗਏ ਸਨ।

ਵਿਛੜੀ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਫ਼ੋਟੋ

ABOUT THE AUTHOR

...view details