ਚੰਡੀਗੜ੍ਹ: ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 37 ਸੇਵਾਵਾਂ ਪੁਲੀਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਸੇਵਾ ਕੇਂਦਰਾਂ ਵਿੱਚ ਸ਼ਾਮਲ ਕੀਤੀਆਂ ਕੁਝ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਿਨ੍ਹਾਂ ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ, ਡਰਾਇਵਰ ਲਾਇਸੰਸ ਬਣਵਾਉਣ ਲਈ ਸਮਾਂ ਲੈਣ, ਵਾਹਨਾਂ ਦੇ ਅੰਤਰ-ਰਾਜੀ ਤਬਾਦਲੇ ਲਈ ਐਨ.ਓ.ਸੀ., ਪਤਾ ਬਦਲਵਾਉਣ ਸਮੇਤ ਹੋਰ ਸੇਵਾਵਾਂ ਸ਼ਾਮਲ ਹਨ। ਇਸੇ ਤਰ੍ਹਾਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵੱਖ-ਵੱਖ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ।
ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਸ਼ਾਮਲ: ਮੁੱਖ ਮੰਤਰੀ - Service Centers Introduce 56 New Services: CM
ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 37 ਸੇਵਾਵਾਂ ਪੁਲੀਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਪੁਲੀਸ ਨਾਲ ਸਬੰਧਤ 21 ਸੇਵਾਵਾਂ ਵਿੱਚ ਪਾਸਪੋਰਟ ਲਈ ਪੜਤਾਲ, ਹਥਿਆਰ ਦੇ ਲਾਇਸੰਸ ਲਈ ਪੜਤਾਲ, ਵਿਦੇਸ਼ੀਆਂ ਦੀ ਰਜਿਸਟ੍ਰੇਸ਼ਨ, ਐਨ.ਓ.ਸੀ. ਜਾਰੀ ਕਰਨ, ਲਾਪਤਾ ਰਿਪੋਰਟਾਂ ਆਦਿ ਦੀ ਕਾਪੀ ਆਦਿ ਸ਼ਾਮਲ ਹਨ, ਜੋ ਪਹਿਲਾਂ 294 ਸਾਂਝ ਕੇਂਦਰਾਂ ਵਿੱਚੋਂ ਮਿਲਦੀਆਂ ਸਨ ਅਤੇ ਹੁਣ ਸੂਬਾ ਭਰ ਵਿੱਚ 516 ਸੇਵਾ ਕੇਂਦਰਾਂ ਤੋਂ ਮੁਹੱਈਆ ਹੋਣਗੀਆਂ। ਇਸ ਦੇ ਨਤੀਜੇ ਵਜੋਂ ਇਕ ਅਪ੍ਰੈਲ, 2021 ਤੱਕ ਸਾਂਝ ਕੇਂਦਰਾਂ ਤੋਂ ਅਜਿਹੀਆਂ ਸੇਵਾਵਾਂ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦੇਣ ਨਾਲ ਸਾਂਝ ਕੇਂਦਰਾਂ ਵਿੱਚ ਤਾਇਨਾਤ ਕੀਤੇ ਗਏ ਪੁਲੀਸ ਮੁਲਾਜ਼ਮਾਂ ਨੂੰ ਹੋਰ ਪੁਲੀਸ ਡਿਊਟੀ ਲਈ ਭੇਜ ਦਿੱਤਾ ਜਾਵੇਗਾ।ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਨਵੀਆਂ ਸੇਵਾਵਾਂ ਨਿਰਧਾਰਤ ਸਮੇਂ ਵਿੱਚ ਸ਼ਾਮਲ ਕਰਨ ਦੀ ਪ੍ਰਕ੍ਰਿਆ ਦੀ ਮੁੱਖ ਮੰਤਰੀ ਖੁਦ ਨਿਰੰਤਰ ਨਿਗਰਾਨੀ ਕਰਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ, ਜੋ ਜਨਤਕ-ਨਿੱਜੀ ਭਾਈਵਾਲੀ ਨਾਲ ਚਲਾਏ ਜਾ ਰਹੇ ਹਨ, ਤੋਂ ਹਰੇਕ ਮਹੀਨੇ 5.5 ਲੱਖ ਲੋਕਾਂ ਨੂੰ ਲਾਭ ਪਹੁੰਚਦਾ ਹੈ ਅਤੇ 56 ਨਵੀਆਂ ਸੇਵਾਵਾਂ ਦੀ ਸ਼ਮੂਲੀਅਤ ਨਾਲ ਇਹ ਗਿਣਤੀ ਹੋਰ ਵੀ ਵਧੇਗੀ।