ਚੰਡੀਗੜ੍ਹ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਇਸ ਨਵੀਂ ਸਰਕਾਰ ਦਾ ਅੱਜ ਤੋਂ ਪਹਿਲਾ ਵਿਧਾਨ ਸਭਾ ਇਜਲਾਸ (Vidhan Sabha session) ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਨਵੀਂ ਸਰਕਾਰ ਦਾ ਇਹ ਪਹਿਲਾਂ ਇਜਲਾਸ 3 ਦਿਨ ਦਾ ਹੋਵੇਗਾ।
ਨਵੇਂ ਬਣੇ ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ
3 ਦਿਨਾਂ ਵਿਧਾਨ ਸਭਾ ਇਜਲਾਸ (Vidhan Sabha session) ਦੇ ਪਹਿਲੇ ਨਵੇਂ ਬਣੇ ਵਿਧਾਇਕਾਂ ਨੂੰ ਸਹੁੰ ਚੁਕਾਈ (oath will be administered to the new MLAs) ਜਾਵੇਗੀ। ਪ੍ਰੋਟੇਮ ਸਪੀਕਰ ਬਣੇ ਡਾ. ਇੰਦਰਬੀਰ ਸਿੰਘ ਨਿੱਜਰ ਨਵੇਂ ਬਣੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਦੱਸ ਦਈਏ ਕਿ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਪੰਜਾਬ ਦਾ ਸਪੀਕਰ ਚੁਣੇ ਜਾਣ ਤੱਕ ਦੇ ਸਮੇਂ ਲਈ ਪੰਜਾਬ ਵਿਧਾਨ ਸਭਾ ਦਾ ਪ੍ਰੋਟੇਮ ਸਪੀਕਰ ਚੁਣ ਲਿਆ (dr inderbir singh nijjer pro tem speaker)ਗਿਆ ਹੈ।
ਇਹ ਵੀ ਪੜੋ:'ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਹਰਭਜਨ ਸਿੰਘ ਨੂੰ ਮਿਲ ਸਕਦੀ ਇਹ ਜ਼ਿੰਮੇਵਾਰੀ'
ਪੰਜਾਬ ਰਾਜ ਭਵਨ ਵਿਖੇ ਇੱਕ ਸਾਦਾ, ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੂੰ ਪ੍ਰੋਟੇਮ ਸਪੀਕਰ ਦੇ ਅਹੁਦੇ ਦਾ ਹਲਫ਼ ਦਿਵਾਇਆ ਸੀ। ਦੱਸ ਦਈਏ ਕਿ ਨਵੀਂ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਪ੍ਰੋਟੇਮ ਸਪੀਕਰ ਦੀ ਨਿਯੁਕਤੀ ਹੁੰਦੀ ਹੈ ਤੇ ਸਾਰੇ ਨਵੇਂ ਵਿਧਾਇਕਾਂ ਨੂੰ ਪ੍ਰੋਟੇਮ ਸਪੀਕਰ ਹੀ ਹਲਫ਼ ਦਿਵਾਉਂਦਾ ਹੈ। ਹੁਣ ਪਹਿਲੇ ਵਿਧਾਨ ਸਭਾ ਸੈਸ਼ਨ ਦੌਰਾਨ ਡਾਕਟਰ ਇੰਦਰਬੀਰ ਸਿੰਘ ਨਿੱਜਰ ਪੰਜਾਬ ਦੇ ਬਾਕੀ ਸਾਰੇ ਵਿਧਾਇਕਾਂ ਨੂੰ ਅਹੁਦੇ ਤੇ ਭੇਤ ਦਾ ਹਲਫ਼ ਦਿਵਾਉਣਗੇ। ਇਸ ਉਪਰੰਤ ਸਪੀਕਰ ਦੀ ਚੋਣ ਹੋਵੇਗੀ।