ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਤੇ ਕੋਰੋਨਾ ਮਹਾਂਮਾਰੀ ਕਿਸੇ ਨੂੰ ਵੀ ਆਪਣੀ ਚਪੇਟ ਵਿੱਚ ਲੈ ਰਿਹਾ ਹੈ, ਜਿਸ ਦੀ ਵਜ੍ਹਾ ਇਹ ਹੈ ਕਿ ਲੋਕ ਮਾਸਕ ਨਹੀਂ ਪਾ ਰਹੇ ਹਨ। ਹੁਣ ਪੰਜਾਬ ਦੇ ਇੱਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਤੋਂ ਮਿਲਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਜੱਜਾਂ ਨੂੰ ਇਤਹਾਤ ਦੇ ਤੌਰ 'ਤੇ ਇਕਾਂਤਵਾਸ ਭੇਜ ਕਰ ਦਿੱਤਾ ਗਿਆ।
ਹਾਈ ਕੋਰਟ ਦੀ ਰਜਿਸਟਰਾਰ ਵਿਜੀਲੈਂਸ, ਪੀਆਰਓ ਵਿਕਰਮ ਅਗਰਵਾਲ ਨੇ ਦੱਸਿਆ ਕਿ ਹਰਿਆਣਾ ਦੇ ਇੱਕ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਹਾਈ ਕੋਰਟ ਦਿ ਆਈਐਲਆਰ ਸੈਕਸ਼ਨ ਵਿੱਚ ਇੱਕ ਕਰਮਚਾਰੀ ਅਤੇ ਹਾਈਕੋਰਟ ਦੇ ਜੱਜ ਦਾ ਇੱਕ ਚਪੜਾਸੀ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਦੱਸ ਦੇਈਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਿਮਿਟਿਡ ਫ਼ਿਜ਼ੀਕਲ ਹਿਅਰਿੰਗ ਇਸ ਮਹੀਨੇ ਦੇ ਵਿੱਚ ਸ਼ੁਰੂ ਕੀਤੀ ਸੀ।