ਗੁਰਦਾਸਪੁਰ :ਸ਼੍ਰੋਮਣੀ ਅਕਾਲੀ ਦਲ ਵਿੱਚ ਕੈਬਿਨੇਟ ਮੰਤਰੀ ਰਹੇ ਸੇਵਾ ਸਿੰਘ ਸੇਖਵਾਂ ਨੇ ਵੀਰਵਾਰ ਆਮ ਆਦਮੀ ਪਾਰਟੀ ਦਾ ਹੱਥ ਫੜ ਲਿਆ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਿੰਡ ਸੇਖਵਾਂ ਪੁੱਜ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ।
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਘਵ ਚੱਡਾ, ਭਗਵੰਤਮਾਨ, ਹਰਪਾਲ ਚੀਮਾ, ਕੁਵਰ ਵਿਜੇ ਪ੍ਰਤਾਪ ,ਸਮੇਤ ਸਮੁੱਚੀ ਲੀਡਰਸ਼ਿਪ ਗੁਰਦਾਸਪੁਰ ਪਹੁੰਚੀ। ਪਿੰਡ ਸੇਖਵਾਂ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੀਟਿੰਗ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਅਤੇ ਉਸਦੇ ਪਰਿਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ।
ਉਨ੍ਹਾਂ ਕਿਹਾ ਕਿ ਉਹ ਪਿਛਲੇ 7-8 ਮਹੀਨਿਆਂ ਤੋਂ ਠੀਕ ਨਹੀਂ ਸੀ। ਇਹ ਮੇਰਾ ਪਤਾ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਦੇਸ਼ ਦਾ ਭਵਿੱਖ ਹਨ, ਉਹ ਅੱਜ ਮੇਰਾ ਪਤਾ ਲੈਣ ਆਏ ਹਨ, ਇਹ ਬਹੁਤ ਵੱਡੀ ਗੱਲ ਹੈ। ਪਾਰਟੀ ਤੌਰ 'ਤੇ ਵਖਰੇਵੇਂ ਹੋਣ ਦੇ ਬਾਵਜੂਦ ਵੀ ਇਨ੍ਹਾਂ ਨੇ ਮੈਨੂੰ ਮਾਣ ਬਖਸ਼ਿਆ।