ਚੰਡੀਗੜ੍ਹ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਟਿਊਬ ’ਤੇ ਮੋਟੀਵੇਸ਼ਨਲ ਸਪੀਚ ਦੇਣ ਵਾਲੇ ਡਾ. ਵਿਵੇਕ ਬਿੰਦਰਾ ਨੂੰ ਕਾਨੂੰਨ ਨੋਟਿਸ ਭੇਜਿਆ ਗਿਆ ਹੈ। ਦੱਸ ਦਈਏ ਕਿ ਐਸਜੀਪੀਸੀ ਨੇ ਇਹ ਕਾਰਵਾਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਢੰਗ ਚ ਪੇਸ਼ ਕਰਨ ਦੇ ਖਿਲਾਫ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਡਾ. ਵਿਵੇਕ ਬਿੰਦਰਾ ਨੇ ਆਪਣੇ ਇੱਕ ਵੀਡੀਓ ’ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਦੀਵਾਨ ਟੋਡਰ ਮੱਲ ਬਾਰੇ ਇੱਕ ਐਨੀਮੇਸ਼ਨ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਈ ਗਈ। ਜਿਸ ਦੇ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਡਾ. ਵਿਵੇਕ ਬਿੰਦਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।