ਚੰਡੀਗੜ੍ਹ: ਸ਼ਹੀਦੀ ਜੋੜ ਮੇਲਾ ਬਾਬਾ ਬੁੱਢਾ ਜੀ (Shahidi Jodh Mela Baba Buddha Ji) ਗੁਰਦੁਆਰਾ ਬੀੜ ਬਾਬਾ ਬੁੱਢਾ ਜੀ (ਠੱਠਾ) ਵਿਖੇ ਸੰਗਤ ਵੱਲੋਂ ਹਰ ਸਾਲ ਬਹੁਤ ਹੀ ਸਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਗੁਰਦੁਆਰਾ ਸ੍ਰੀ ਬੀੜ ਬਾਬਾ ਬੁੱਢਾ ਸਾਹਿਬ ਜ਼ਿਲ੍ਹਾ ਅੰਮ੍ਰਿਤਸਰ (Amritsar) ਦੇ ਪਿੰਡ ਠੱਠਾ ਵਿੱਚ ਸਥਿਤ ਹੈ। ਇਸ ਸਥਾਨ ਉੱਤੇ ਬਾਬਾ ਬੁੱਢਾ ਜੀ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਬਤੀਤ ਕੀਤਾ ਸੀ। ਇਥੇ ਹੀ ਬਾਬਾ ਬੁੱਢਾ ਜੀ ਤੋਂ ਮਾਤਾ ਗੰਗਾ ਜੀ ਨੇ ਪੁੱਤਰ ਦੀ ਦਾਤ ਮੰਗੀ ਸੀ। ਬਾਬਾ ਜੀ ਦੇ ਆਸ਼ੀਰਵਾਦ ਨਾਲ ਮਾਤਾ ਗੰਗਾ ਦੀ ਘਰ ਗੁਰੂ ਹਰਿਗੋਬਿੰਦ ਜੀ ਦਾ ਜਨਮ ਹੋਇਆ।
ਇਸ ਸਾਲ ਕਰੋਨਾ ਮਹਾਂਮਾਰੀ ਦੇ ਬਾਵਜੂਦ ਵੱਡੀ ਤਦਾਦ ਵਿੱਚ ਸੰਗਤਾਂ ਬਹੁਤ ਹੀ ਸਰਧਾ ਭਾਵ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ (ਠੱਠਾ) ਵਿਖੇ ਨਤਮਸਤਕ ਹੋਈਆਂ। ਜੋੜ ਮੇਲੇ ਦੇ ਸਬੰਧ 'ਚ ਅੱਜ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰੂਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਹੋਈ ਸੁਨਹਿਰੀ ਪਾਲਕੀ 'ਚ ਸੁਸ਼ੋਭਿਤ ਕੀਤਾ ਗਿਆ।