ਚੰਡੀਗੜ੍ਹ: ਸੂਬੇ ਦੇ ਵਿੱਚ 2022 ਦੀਆਂ ਚੋਣਾਂ (2022 Assembly Elections) ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਦਲ ਬਦਲਣ ਦੀ ਰਾਜਨੀਤੀ ਗਰਮਾਉਣ ਲੱਗੀ ਹੈ ਉੱਥੇ ਹੀ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਵੀ ਜ਼ੋਰ ਫੜ੍ਹਨ ਲੱਗਾ ਹੈ।
ਜਿਸ ਇੱਕ ਪਾਸੇ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ ਤੇ ਦੂਜੇ ਪਾਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਮਜੀਠਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਬਣਾਇਆ ਗਿਆ ਸੀ।
ਅੱਜ ਮੰਗਲਵਾਰ ਨੂੰ ਐਲਾਨੇ ਗਏ 2 ਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੇ 89 ਉਮੀਦਵਾਰ ਮੈਦਾਨ ਵਿੱਚ ਉਤਾਰ ਚੁੱਕਾ ਹੈ। ਪਾਰਟੀ ਉਂਜ ਕੁਲ 97 ਸੀਟਾਂ ’ਤੇ ਚੋਣ ਲੜੇਗੀ ਤੇ ਬਸਪਾ ਨਾਲ ਸਮਝੌਤੇ ਵਿੱਚ ਬਸਪਾ ਨੂੰ 20 ਸੀਟਾਂ ਛੱਡੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਦੀਆਂ ਕੁਝ ਸੀਟਾਂ ’ਤੇ ਬਸਪਾ ਨਾਲ ਅਦਲਾ ਬਦਲੀ ਵੀ ਕਰ ਚੁੱਕਿਆ ਹੈ ਤੇ ਬਾਕੀ ਸੀਟਾਂ ਵਿੱਚੋਂ ਵੀ ਅਦਲਾ-ਬਦਲੀ ਦੀ ਸੰਭਾਵਨਾ ਬਣੀ ਹੋਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਚੋਣ