ਪੰਜਾਬ

punjab

ETV Bharat / city

Punjab 2022 Assembly Election: ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ

2022 ਦੀਆਂ ਵਿਧਾਨ ਸਭਾ ਚੋਣਾਂ (2022 Assembly Election) ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਲਗਾਤਾਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਉਮੀਦਵਾਰਾਂ ਦੇ ਨਾਮਾਂ ਮੋਹਰ ਲਗਾਈ ਗਈ ਹੈ। ਪਾਰਟੀ ਵੱਲੋਂ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਸਿੰਘ ਮਹਿਲ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਵੀਰ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ।

Punjab 2022 Assembly Election: SAD ਵੱਲੋਂ 4 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ
Punjab 2022 Assembly Election: SAD ਵੱਲੋਂ 4 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ

By

Published : Nov 28, 2021, 5:07 PM IST

ਚੰਡੀਗੜ੍ਹ: ਪੰਜਾਬ ਦੇ ਵਿੱਚ 2022 ਦੀਆ ਵਿਧਾਨ ਸਭਾ ਚੋਣਾਂ (2022 Assembly Election) ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਸਿਆਸੀ ਪਾਰਟੀਆਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ’ਚ ਲੱਗੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਹੁਣ 4 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਉਮੀਦਵਾਰਾਂ ਦੇ ਨਾਮਾਂ ਮੋਹਰ ਲਗਾਈ ਗਈ ਹੈ। ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਸਿੰਘ ਮਹਿਲ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਵੀਰ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ। ਅਕਾਲੀ ਦਲ ਦੇ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ।

ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੇ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਮੁੱਖ ਮੰਤਰੀ ਦਾਅਵੇਦਾਰੀ ਨਾ ਮਿਲਣ ਦੇ ਗਮ 'ਚ ਭਗਵੰਤ ਮਾਨ ਪੀ ਰਿਹੈ ਸ਼ਰਾਬ: ਚੀਮਾ

ਜੇ ਗੱਲ ਕਰੀਏ ਮੌਜੂਦਾ ਕਾਂਗਰਸ ਸਰਕਾਰ (Congress Government) ਦੀ ਤਾਂ ਅਜੇ ਤੱਕ ਪਾਰਟੀ ਦੇ ਵੱਲੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ ਦੂਜੇ ਪਾਸੇ ਆਮ ਆਦਮੀ ਪਾਰਟੀ (Aam Aadmi Party) ਆਪਣੇ ਉਮੀਦਵਾਰਾਂ ਦੀ ਇੱਕ ਲਿਸਟ ਜਾਰੀ ਕਰ ਚੁੱਕੀ ਹੈ।

ਇਹ ਵੀ ਪੜ੍ਹੋ:Punjab Assembly Election 2022: ਆਖਿਰ ਇਸ ਵਾਰ ਕਿਸ ਦੀ ਝੋਲੀ ’ਚ ਪਵੇਗੀ ਤਲਵੰਡੀ ਸਾਬੋ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...

ABOUT THE AUTHOR

...view details