ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨਿਰਮਲ ਸਿੰਘ ਕਾਹਲੋਂ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।
ਜ਼ੱਦੀ ਪਿੰਡ ’ਚ ਹੋਵੇਗਾ ਸਸਕਾਰ:ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜ਼ੱਦੀ ਪਿੰਡ ਦਾਦੂ ਜੋਧ ਚ ਹੋਵੇਗਾ। ਇੱਥੇ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਦੇ ਲਈ ਰੱਖਿਆ ਜਾਵੇਗਾ।
ਸਪੀਕਰ ਰਹਿ ਚੁੱਕੇ ਹਨ ਨਿਰਮਲ ਸਿੰਘ ਕਾਹਲੋਂ:ਦੱਸ ਦਈਏ ਕਿ ਨਿਰਮਲ ਸਿੰਘ ਕਾਹਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੀ। ਸਾਲ 1997 ਤੋਂ 2002 ’ਚ ਮਿਲੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਜਿੱਤ ’ਚ ਉਨ੍ਹਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਬਣਾਇਆ ਗਿਆ ਸੀ। ਸਾਲ 2007 ਚ ਸੱਤਾ ਚ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਪੰਜਾਬ ਵਿਧਾਨਸਭਾ ਦਾ ਸਪੀਕਰ ਬਣਾਇਆ ਸੀ। ਫਿਲਹਾਲ ਉਨ੍ਹਾਂ ਦੇ ਬੇਟੇ ਰਵੀਕਰਨ ਸਿੰਘ ਕਾਹਲੋਂ ਰਾਜਨੀਤੀ ਚ ਹਨ।
ਭਤੀਜਾ ਪੁਲਿਸ ਹਿਰਾਸਤ ’ਚ:ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਉਨ੍ਹਾਂ ਦੇ ਭਤੀਜੇ ਸੰਦੀਪ ਸਿੰਘ ਕਾਹਲੋਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲਿਆ ਗਿਆ ਹੈ।
ਇਹ ਵੀ ਪੜੋ:ਬਠਿੰਡਾ ’ਚ ਮਹਾਤਮਾ ਗਾਂਧੀ ਦੇ ਬੁੱਤ ਨਾਲ ਭੰਨਤੋੜ, ਜਾਂਚ ’ਚ ਜੁੱਟੀ ਪੁਲਿਸ