ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (shiromani akali dal) ਵੱਲੋਂ ਅੱਜ ਯਾਨੀ 27 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨਸ਼ਿਆਂ ਦੇ ਮੁੱਦੇ ’ਤੇ ਘੇਰਨ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਵੱਲੋ ਇਹ ਪ੍ਰਦਰਸ਼ਨ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ ਗਏ।
ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਉਨ੍ਹਾਂ ਵੱਲੋਂ ਸੀਐੱਮ ਚਰਨਜੀਤ ਸਿੰਘ ਚੰਨੀ ( CM Charanjit Singh Channi) ਦੇ ਸਾਹਮਣੇ ਅਕਾਲੀ ਦਲ ਦੇ ਸੀਨੀਅਰ ਆਗੂ ਗ੍ਰਿਫਤਾਰੀ ਦੇਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਨੂੰ ਨਸੇ ਦੇ ਮਾਮਲੇ ਚ ਫਸਾਉਣ ਦੀ ਸਾਜਿਸ਼ ਦੀ ਤਹਿਤ ਦੁਪਹਿਰ ਨੂੰ ਸੀਐੱਮ ਰਿਹਾਇਸ਼ ਨੂੰ ਘੇਰਿਆ ਜਾਵੇਗਾ। ਉਸ ਤੋਂ ਬਾਅਦ ਜਿਲ੍ਹਾਂ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ।
ਆਪਣੇ ਇੱਕ ਹੋਰ ਟਵੀਟ ’ਚ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਉਹ ਸੀਐੱਮ ਚਰਨਜੀਤ ਸਿੰਘ ਚੰਨੀ ( CM Charanjit Singh Channi) ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ’ਚ ਹਾਈਕੋਰਟ ਦੇ ਮੌਜੂਦਾ ਜੱਜ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਉਨ੍ਹਾਂ ਨੇ ਡੀਜੀਪੀ ਨੂੰ ਬੈਠਕ ਤੋਂ ਬਾਅਦ ਬਿਕਰਮ ਮਜੀਠੀਆ ਦੇ ਖਿਲਾਫ ਝੂਠਾ ਮਾਮਲਾ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਹ ਸਿਰਫ ਆਪਣੀ ਸਰਕਾਰ ਦੀ ਅਸਫਲਤਾਵਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਕਾਲੀਆਂ ਦੇ ਖਿਲਾਫ ਸਾਜਿਸ਼ਾਂ ਕਰ ਰਹੇ ਹਨ।
ਸੁਖਬੀਰ ਬਾਦਲ ਨੇ ਆਪਣੇ ਤੀਜੇ ਟਵੀਟ ਚ ਕਿਹਾ ਕਿ ਲੋਕਤਾਂਤਰਿਕ ਤਰੀਕੇ ਨਾਲ ਕਿਸਾਨਾਂ ਦੇ ਵਿਰੋਧ (Farmer Protest) ਦੀ ਜਿੱਤ ਦੁਨੀਆ ਭਰ ਦੇ ਲਈ ਇੱਕ ਅਨੋਖੀ ਮਿਸਾਲ ਹੈ। ਭਾਰਤ ਸਰਕਾਰ ਨੂੰ ਕਾਨੂੰਨ ਦੁਆਰਾ ਐਮਐਸਪੀ (MSP) ਯਕੀਨੀ ਬਣਾਉਣਾ ਚਾਹੀਦਾ ਹੈ। ਕਿਸਾਨਾਂ ਦੇ ਖਿਲਾਫ ਦਰਜ ਸਾਰੇ ਮਾਮਲਿਆਂ ਨੂੰ ਵਾਪਸ ਲੈਣਾ ਚਾਹੀਦਾ ਹੈ। ਜੇਕਰ ਉਨ੍ਹਾਂ ਨੇ ਅਕਾਲੀ ਦਲ ਦੀਆਂ ਮੰਗਾਂ ਤੇ ਪਹਿਲਾਂ ਧਿਆਨ ਦਿੱਥਾ ਹੁੰਦਾ ਤਾਂ 800 ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਸੀ।
ਇਹ ਵੀ ਪੜੋ:CM ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ