ਪੰਜਾਬ

punjab

By

Published : Oct 22, 2021, 4:54 PM IST

Updated : Oct 22, 2021, 5:41 PM IST

ETV Bharat / city

ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨੇ ਹੋਰ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਐਲਾਨਿਆ ਹੈ ਦੂਜੇ ਪਾਸੇ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਤੋਂ ਉਮੀਦਵਾਰ ਐਲਾਨਿਆ ਹੈ, ਇਨ੍ਹਾਂ ਤੋਂ ਇਲਾਵਾ ਯੂਨਸ ਮੁਹੰਮਦ ਮਲੇਰਕੋਟਲਾ ਤੋਂ ਪਾਰਟੀ ਦੇ ਉਮੀਦਵਾਰ ਐਲਾਨੇ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਆਉਣ ਵਾਲੀਆਂ 2022 ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰਾਂ (candidate) ਦਾ ਐਲਾਨ ਕੀਤਾ ਹੈ। ਜਿਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੇ ਦਿੱਤੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਐਲਾਨਿਆ ਹੈ ਦੂਜੇ ਪਾਸੇ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਤੋਂ ਉਮੀਦਵਾਰ ਐਲਾਨਿਆ ਹੈ, ਇਨ੍ਹਾਂ ਤੋਂ ਇਲਾਵਾ ਯੂਨਸ ਮੁਹੰਮਦ ਮਲੇਰਕੋਟਲਾ ਤੋਂ ਪਾਰਟੀ ਦੇ ਉਮੀਦਵਾਰ ਐਲਾਨੇ ਗਏ ਹਨ। ਇਸ ਦੇ ਨਾਲ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ ਸੁਨਾਮ ਤੋਂ ਬਲਦੇਵ ਸਿੰਘ, ਲਹਿਰਾਗਾਗਾ ਤੋਂ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ, ਬੱਲੂਆਣਾ ਤੋਂ ਹਰਦੇਵ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਸੀ।

ਇਹ ਵੀ ਪੜੋ: ਕਰਜ਼ ਮੁਆਫ਼ੀ ‘ਤੇ ‘ਆਪ‘ ਨੇ ਘੇਰੀ ਸਰਕਾਰ

ਦੱਸ ਦਈਏ ਕਿ ਵਿਧਾਨਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਦੇ ਨਾਲ ਗਠਜੋੜ ਕੀਤਾ ਹੈ। ਕੁੱਲ 117 ਸੀਟਾਂ ਚੋਂ 20 ਸੀਟਾਂ ਬਸਪਾ ਅਤੇ 97 ਸੀਟਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਲੜੀਆਂ ਜਾਣਗੀਆਂ।

Last Updated : Oct 22, 2021, 5:41 PM IST

ABOUT THE AUTHOR

...view details