ਕੇਂਦਰ ਕਿਸਾਨਾਂ ਦੀਆਂ ਮੰਗਾਂ ਖੁਰਦ ਬੁਰਦ ਕਰਨ ਲਈ ਬਹਾਨੇ ਨਾ ਵਰਤੇ: ਸ਼੍ਰੋਮਣੀ ਅਕਾਲੀ ਦਲ - Upcoming Sessions of Parliament
ਸ਼੍ਰੋਮਣੀ ਅਕਾਲੀ ਦਲ ਨੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਮਜ਼ਬੂਤ ਤੇ ਡਟਵੀਂ ਹਮਾਇਤ ਮੁੜ ਦੁਹਰਾਈ ਤੇ ਆਖਿਆ ਕਿ ਅਸੀਂ ਹਮੇਸ਼ਾ ਇਨ੍ਹਾਂ ਦੀ ਕਦਰਾਂ ਕੀਮਤਾਂ ਦੀ ਰਾਖੀ ਲਈ ਅੱਗੇ ਹੋ ਕੇ ਲੜਾਈ ਲੜੀ ਤੇ ਕੁਰਬਾਨੀਆਂ ਦਿੱਤੀਆਂ ਹਨ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਮਜ਼ਬੂਤ ਤੇ ਡਟਵੀਂ ਹਮਾਇਤ ਮੁੜ ਦੁਹਰਾਈ ਤੇ ਆਖਿਆ ਕਿ ਅਸੀਂ ਹਮੇਸ਼ਾ ਇਨ੍ਹਾਂ ਦੀ ਕਦਰਾਂ ਕੀਮਤਾਂ ਦੀ ਰਾਖੀ ਲਈ ਅੱਗੇ ਹੋ ਕੇ ਲੜਾਈ ਲੜੀ ਤੇ ਕੁਰਬਾਨੀਆਂ ਦਿੱਤੀਆਂ ਹਨ।
ਇੱਕ ਬਿਆਨ ਵਿੱਚ ਪਾਰਟੀ ਨੇ ਕਿਹਾ ਕਿ ਉਹ ਕਿਸੇ ਵੀ ਤਰੀਕੇ ਹਿੰਸਾ ਦੀ ਵਰਤੋਂ ਦਾ ਵਿਰੋਧ ਕਰਦੀ ਹੈ। ਪਾਰਟੀ ਦੀ ਕੋਰ ਕਮੇਟੀ ਦੀ ਐਮਰਜੰਸੀ ਮੀਟਿੰਗ ਮਗਰੋਂ ਜਾਰੀ ਕੀਤੇ ਬਿਆਨ ਵਿੱਚ ਪਾਰਟੀ ਨੇ ਕਿਹਾ ਕਿ ਸਾਡਾ ਇਹ ਪੱਕਾ ਵਿਚਾਰ ਹੈ ਕਿ ਪੰਜਾਬ ਅਤੇ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਤੇ ਖੁਸ਼ਹਾਲ ਬਣ ਸਕਦਾ ਜੇਕਰ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਰਕਰਾਰ ਰਹੇ।
ਇੱਕ ਮਤੇ ਰਾਹੀਂ ਪਾਰਟੀ ਨੇ ਭਾਰਤ ਸਰਕਾਰ ਨੂੰ ਆਖਿਆ ਕਿ ਉਹ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਨੂੰ ਕਿਸਾਨਾਂ ਦੀਆਂ ਵਾਜਬ ਮੰਗਾਂ ਖੁਰਦ ਬੁਰਦ ਕਰਨ ਲਈ ਬਹਾਨੇ ਵਜੋਂ ਨਾ ਵਰਤੇ। ਪਾਰਟੀ ਨੇ ਕਿਹਾ ਕਿ ਅਸੀਂ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਇਹ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕਾਂਗੇ।