ਪੰਜਾਬ

punjab

ETV Bharat / city

ਪੰਜਾਬ ਵਿਧਾਨ ਸਭਾ ਬਾਹਰ ਸ਼੍ਰੋਮਣੀ ਅਕਾਲੀ ਦਲ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - Shiromani Akali Dal blows up effigy

ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਸ਼ੁਰੂਆਤ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ ਬਾਹਰ ਹੰਗਾਮਾ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੂਬਾ ਸਰਕਾਰ ਦਾ ਪੁਤਲਾ ਫੂਕਿਆ।

ਫ਼ੋਟੋ
ਫ਼ੋਟੋ

By

Published : Mar 3, 2021, 12:10 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਸ਼ੁਰੂਆਤ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ ਬਾਹਰ ਹੰਗਾਮਾ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ।

ਵੇਖੋ ਵੀਡੀਓ

ਵਿਧਾਇਕ ਐਨ.ਕੇ ਸ਼ਰਮਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਾਹੇ ਮੁਲਾਜ਼ਮਾਂ ਦੀ ਗੱਲ ਹੋਵੇ, ਚਾਹੇ ਕਿਸਾਨਾਂ ਦੀ ਗੱਲ ਹੋਵੇ ਜਾਂ ਫਿਰ ਪੰਜਾਬ ਦੇ ਹੋਰ ਵਰਗਾਂ ਦੀ ਗੱਲ ਹੋਵੇ ਸਰਕਾਰ ਨੇ ਸਿਰਫ਼ ਲਾਰੇ ਹੀ ਲਾਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਣ ਲਈ ਉਨ੍ਹਾਂ ਸਰਕਾਰ ਦਾ ਪੁਤਲਾ ਤਾਂ ਫੂਕਿਆ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਸਰਕਾਰ ਨੇ ਕੀਤੀ ਸੀ ਉਹ ਪੂਰੀ ਨਹੀਂ ਹੋਈ। ਮੁਲਾਜ਼ਮਾਂ ਦਾ ਪੇ ਕਮਿਸ਼ਨ ਲਾਗੂ ਨਹੀਂ ਕੀਤਾ।

ਇਹ ਵੀ ਪੜ੍ਹੋ:ਇਨਸਾਫ਼ ਲਈ 20 ਸਾਲ ਕਰਨੀ ਪਈ ਉਡੀਕ, ਪੁਲਿਸ ਵਲੋਂ ਬਣਾਈ ਗਈ ਸੀ ਝੂਠੀ ਕਹਾਣੀ

ABOUT THE AUTHOR

...view details