ਚੰਡੀਗੜ੍ਹ:ਪੰਜਾਬ ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਹੱਲ ਕਰਨ ਲਈ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਦਾ ਵਿਕਾਸ ਕਰਨ ਲਈ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਹੈ। ਇਸ ਬਾਰੇ ਗੱਲ ਕਰਦੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਜਿਹਾ ਕੋਈ ਫ਼ੈਸਲਾ ਨਹੀਂ ਕਰੇਗਾ, ਜਿਸ ਨਾਲ ਪੰਥ, ਕੌਮ ਜਾਂ ਪੰਜਾਬ ਦਾ ਨੁਕਸਾਨ ਹੁੰਦਾ ਹੋਵੇ।
ਅਕਾਲੀ ਦਲ ਅਤੇ ਬੀਜੇਪੀ ਚੋਣ ਸਮਝੋਤਾ: ਪਰਮਿੰਦਰ ਢੀਂਡਸਾ ਨੇ ਖੋਲ੍ਹੀਆਂ ਪਰਤਾਂ
ਯੂਥ ਵਿੰਗ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ (ਸੰਯੁਕਤ) ਦੀ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਬਾਰੇ ਕੁੱਝ ਪਰਤਾਂ ਖੋਲੀਆਂ।
ਅਕਾਲੀ ਦਲ ਅਤੇ ਬੀਜੇਪੀ ਚੋਣ ਸਮਝੋਤਾ: ਪਰਮਿੰਦਰ ਢੀਂਡਸਾ ਨੇ ਖੋਲ੍ਹੀਆਂ ਪਰਤਾਂ
ਉਹਨਾਂ ਨੇ ਕਿਹਾ ਕਿ ਪੰਜਾਬ ਦੇ ਬਹੁਤੇ ਮਸਲਿਆਂ ਦਾ ਹੱਲ ਕੇਂਦਰ ਸਰਕਾਰ ਕੋਲ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਲੋੜ ਹੈ। ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਵੀ ਕੇਂਦਰ ਸਰਕਾਰ ਹੀ ਹੱਲ ਕਰ ਸਕਦੀ ਹੈ। ਪੰਜਾਬ ਦੇ ਸੰਵੇਦਨਸ਼ੀਲ ਮਸਲੇ ਕੇਂਦਰ ਸਰਕਾਰ ਤੋਂ ਹੱਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਚਨਵੱਧ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਦਾ ਆਪ ’ਤੇ ਵੱਡਾ ਇਲਜ਼ਾਮ