ਚੰਡੀਗੜ੍ਹ :ਕਰਨਾਲ ਦੇ ਵਿੱਚ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੈਡਿੰਗ ਲਗਾ ਕੇ ਰੋਕਿਆ ਗਿਆ। ਨਾਲ ਹੀ ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਗਿਆ। ਬਾਅਦ ’ਚ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕਰਨਾਲ ਦੇ ਕਿਸਾਨਾਂ ਉੱਤੇ ਤਸ਼ੱਦਦ ਹਰਿਆਣਾ ਸਰਕਾਰ ਨੇ ਅਤੇ ਪੁਲਿਸ ਵੱਲੋਂ ਢਾਹਿਆ ਗਿਆ ਅੱਜ ਜਦੋ ਉਨ੍ਹਾਂ ਵੱਲੋਂ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਲਈ ਪਹੁੰਚੇ ਤਾਂ ਉਨ੍ਹਾਂ ’ਤੇ ਚੰਡੀਗੜ੍ਹ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਲੇ ਵੀ ਸਾਡੇ ਹੀ ਬੱਚੇ ਕਿਸਾਨਾਂ ਦੇ ਬੱਚੇ ਪਰ ਫਿਰ ਵੀ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।