ਪੰਜਾਬ

punjab

ETV Bharat / city

ਸ੍ਰੀ ਗੁਰੂ ਹਰਿ ਰਾਇ ਜੀ ਦਾ ਜੋਤੀ ਜੋਤ ਦਿਹਾੜਾ ਅੱਜ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਸੰਗਤ ਵੱਲੋਂ ਇਸ ਦਿਨ ਨੂੰ ਬੜੀ ਹੀ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ।

ਫ਼ੋਟੋ।

By

Published : Oct 22, 2019, 1:39 PM IST

ਚੰਡੀਗੜ੍ਹ: ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਿ ਰਾਇ ਜੀ ਸਿੱਖਾ ਦੇ 7ਵੇਂ ਗੁਰੂ ਸਾਹਿਬਾਨ ਹਨ। ਉਨ੍ਹਾਂ ਦੇ ਜੋਤੀ ਜੋਤ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰ ਸ਼ਰਧਾਂਜਲੀ ਦਿੱਤੀ ਹੈ। ਸੁਖਬੀਰ ਬਾਦਲ ਨੇ ਟਵੀਟ 'ਚ ਲਿਖਿਆ, "ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਂਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ। ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਚਰਨਾਂ 'ਚ ਸਨਿਮਰ ਪ੍ਰਣਾਮ।"

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮਜੀਠੀਆ ਨੇ ਟਵੀਟ ਕਰ ਕਿਹਾ, " ਸੰਤ ਸੁਭਾਅ ਦੇ ਮਾਲਕ, ਸਤਿ-ਸੰਤੋਖ ਦੀ ਮੂਰਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਉਹਨਾਂ ਦੇ ਚਰਨਾਂ 'ਚ ਸੀਸ ਝੁਕਾਉਂਦੇ ਹਾਂ।"

ABOUT THE AUTHOR

...view details