ਚੰਡੀਗੜ੍ਹ :ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ, ਜਿਸ ਦਿਨ ਭਾਰਤ ਨੇ ਆਜ਼ਾਦੀ ਦਿਹਾੜਾ ਮਨਾਇਆ, ਉਸ ਦਿਨ ਦੇਸ਼ ਦੇ ਖਿਲਾਫ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫਤਰ ਤੋਂ ਬਿਆਨ ਜਾਰੀ ਕਰ ਕਹਿ ਰਿਹਾ ਹੈ ਕਿ ਕਸ਼ਮੀਰ ਕਸ਼ਮੀਰੀਆਂ ਦਾ ਦੇਸ਼ ਹੈ ਅਤੇ ਭਾਰਤ ਨੇ ਇਸਦੇ ਇਕ ਹਿੱਸੇ ’ਤੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ ਤੇ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਹਨ।
ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫਤਰ ਤੋਂ ਅਜਿਹੇ ਬਿਆਨ ਪੀ.ਪੀ.ਸੀ.ਸੀ ਪ੍ਰਧਾਨ ਦੀ ਪਾਕਿਸਤਾਨ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਨੇੜਤਾ ਕਾਰਨ ਜਾਰੀ ਕੀਤੇ ਜਾ ਰਹੇ ਹਨ। ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫਤਰ ਜਨਰਲ ਬਾਜਵਾ ਦੇ ਕਸ਼ਮੀਰ ਪ੍ਰਤੀ ਏਜੰਡੇ ਨੂੰ ਲਾਗੂ ਕਰ ਰਿਹਾ ਹੈ। ਕਾਂਗਰਸ ਪ੍ਰਧਾਨ ਦੇ ਦਫਤਰ ਨੇ ਕਿਹਾ ਹੈ ਕਿ ਭਾਰਤ ਨੇ ਸੰਯਕੁਤ ਰਾਸ਼ਟਰ ਦੇ ਮਤੇ ਦੀ ਉਲੰਘਣਾ ਕੀਤੀ ਤੇ ਕਸ਼ਮੀਰ ਨੂੰ ਵੰਡ ਦਿੱਤਾ ਤੇ ਇਸ ਬਿਆਨ ਦਾ ਮਤਲਬ ਭਾਰਤ ਦੀ ਹੋਂਦ ਤੇ ਸਰਹੱਦ ’ਤੇ ਹੀ ਸਵਾਲ ਚੁੱਕਣਾ ਹੈ।