ਚੰਡੀਗੜ੍ਹ: ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਉਂਕਾਰ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਸਿੱਧੂ ਨੇ ਇਸ ਸਬੰਧੀ ਅੱਜ ਸਵੇਰੇ ਟਵੀਟ ਕੀਤਾ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ 'ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ।
ਇੱਕ ਉਂਕਾਰ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਲੈਣ ਦੇ ਮਾਮਲੇ 'ਚ ਸਿੱਧੂ ਨੇ ਮੰਗੀ ਮੁਆਫ਼ੀ - Sidhu apologizes for taking shawl with khanda mark
ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਉਂਕਾਰ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ 'ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ।
ਇੱਕ ਉਂਕਾਰ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਲੈਣ ਦੇ ਮਾਮਲੇ 'ਚ ਸਿੱਧੂ ਨੇ ਮੰਗੀ ਮੁਆਫ਼ੀ
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਇਸ ਸ਼ਾਲ ਨੂੰ ਇਤਰਾਜ਼ਯੋਗ ਦੱਸਦਿਆਂ ਸਿੱਖ ਸੰਗਤ ਨੇ ਅਕਾਲ ਤਖਤ ਸਾਹਿਬ ਨੂੰ ਉਸ ਮਾਮਲੇ 'ਤੇ ਕਾਰਵਾਈ ਕਰਨ ਦਈ ਅਪੀਲ ਕੀਤੀ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਸੀ ਅਤੇ ਨਵਜੋਤ ਸਿੰਘ ਸਿੱਧੂ ਨੂੰ ਸਿੱਖ ਜਗਤ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਸੀ।