ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਠੰਡੀ ਜੰਗ ਸ਼ੁਰੂ ਹੋ ਗਈ ਹੈ। ਕਾਂਗਰਸ ਹਾਈ ਕਮਾਂਡ ਨੇ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਸਨ। ਜਦੋਂ ਕਿ ਨਵਜੋਤ ਸਿੰਘ ਸਿੱਧੂ ਵਲੋਂ ਵੀ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਸਨ।
ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਹੁਣ 2 ਮੀਡੀਆ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਸਿੱਧੂ ਨੇ ਮੀਡੀਆ ਸਲਾਹਕਾਰ ਵਜੋਂ ਜਗਤਾਰ ਸਿੱਧੂ ਤੇ ਸੁਰਿੰਦਰ ਡੱਲਾ ਨੂੰ ਨਿਯੁਕਤ ਕੀਤਾ ਹੈ।