ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਦੋ ਨਵੇਂ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਸੀ। ਪਰ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਕਾਰਜਭਾਰ ਸਾਂਭਦੇ ਹੀ ਆਪਣੇ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸੀ। ਜਿਸ ’ਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਵੀ ਨਾਂਅ ਸ਼ਾਮਲ ਸੀ।
ਦੱਸ ਦਈਏ ਕਿ ਹੁਣ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਜਿਸ ਚ ਉਹ ਮੁਹੰਮਦ ਮੁਸਤਫਾ ਨੂੰ ਪੱਤਰ ਸੌਂਪਦੇ ਹੋਏ ਨਜਰ ਆ ਰਹੇ ਹਨ। ਜਿਸ ਚ ਲਿਖਿਆ ਗਿਆ ਹੈ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਪੀਸੀਸੀ ਦੇ ਨਾਲ ਏਆਈਸੀਸੀ ਕੋਆਰਡੀਨੇਟਰ ਵਜੋਂ ਵੀ ਕੰਮ ਕਰਨਗੇ।