ਚੰਡੀਗੜ੍ਹ:ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਘਟਣ ਦਾ ਨਾਮ ਨਹੀਂ ਲੈ ਰਹੀ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਦੂਰੀਆਂ ਵੀ ਸਾਫ ਨਜ਼ਰ ਆਉਣ ਲੱਗੀਆਂ ਹਨ।
ਸਿੱਧੂ CM ਚੰਨੀ ਦੇ ਪੁੱਤਰ ਦੇ ਵਿਆਹ ਸਮਾਗਮ ‘ਚ ਨਹੀਂ ਪਹੁੰਚੇ ਸਿੱਧੂ, ਵੈਸ਼ਨੋ ਦੇਵੀ ਟੇਕਿਆ ਮੱਥਾ ਇੱਕ ਪਾਸੇ ਜਿੱਥੇ ਅੱਜ ਸੀਐੱਮ ਚੰਨੀ ਦੇ ਪੁੱਤਰ ਦਾ ਵਿਆਹ ਸਮਾਗਮ ਹੈ ਤਾਂ ਉੱਥੇ ਹੀ ਨਵਜੋਤ ਸਿੰਘ ਸਿੱਧੂ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬਜਾਇ ਵੈਸ਼ਨੋ ਦੇਵੀ ਮੱਥਾ ਟੇਕਣ ਪਹੁੰਚੇ ਹਨ। ਇਸ ਦੌਰਾਨ ਕੈਪਟਨ ਦੇ ਖਾਸ ਮੰਨੇ ਜਾਂਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਘ ਸਿੰਗਲਾ ਵੀ ਉਨ੍ਹਾਂ ਦੇ ਨਾਲ ਵਿਖਾਈ ਦਿੱਤੇ।
ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਵਧੀਆਂ ਦੂਰੀਆਂ ਦਾ ਕਾਰਨ ਡੀਜੀਪੀ ਇਕਬਾਲ ਸਿੰਘ ਸਹੋਤਾ ਅਤੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੂੰ ਲਗਾਉਣਾ ਮੰਨਿਆ ਜਾ ਰਿਹਾ ਹੈ। ਕਿਉਂਕਿ ਸਿੱਧੂ ਵੱਲੋਂ ਦੋਵਾਂ ਨਿਯੁਕਤੀਆਂ ਦਾ ਵਿਰੋਧ ਕਰਦੇ ਹੋਏ ਆਪਣੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਵਿੱਚ ਨਵੇਂ ਸਿਰੇ ਤੋਂ ਬਗਾਵਤ ਸ਼ੁਰੂ ਹੋ ਗਈ ਹੈ।
ਸਿੱਧੂ CM ਚੰਨੀ ਦੇ ਪੁੱਤਰ ਦੇ ਵਿਆਹ ਸਮਾਗਮ ਚ ਸ਼ਾਮਿਲ ਹੋਣ ਦਾ ਬਜਾਏ ਪਹੁੰਚੇ ਵੈਸ਼ਨੋ ਦੇਵੀ ਮੰਦਿਰ
ਹੁਣ ਨਵਜੋਤ ਸਿੰਘ ਸਿੱਧੂ(Navjot Singh Sidhu) ਵੱਲੋਂ ਵੈਸ਼ਨੋ ਦੇਵੀ ਮੰਦਿਰ ਵਿੱਚ ਮੱਥਾ ਟੇਕਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ (Cabinet Minister Vijayinder Singla) ਅਤੇ ਵਿਧਾਇਕ ਰਾਜਕੁਮਾਰ ਚੱਬੇਵਾਲ ਵੀ ਨਜ਼ਰ ਆਏ ਹਨ। ਇਸ ਸਬੰਧੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਪੁੱਤਰ ਦਾ ਅੱਜ ਦੇ ਹੀ ਦਿਨ ਵਿਆਹ ਵੀ ਹੈ। ਪਰ ਸਿੱਧੂ ਅਤੇ ਉਨ੍ਹਾਂ ਨਾਲ ਮੰਤਰੀ ਸਿੰਗਲਾ ਵਿਆਹ ਸਮਾਗਮ ਵਿੱਚ ਨਹੀਂ ਪਹੁੰਚੇ ਬਲਿਕ ਵੈਸ਼ਨੋ ਦੇਵੀ ਮੰਦਿਰ ਵਿੱਚ ਮੱਥਾ ਟੇਕਿਆ ਗਿਆ ਹੈ।
ਇਹ ਵੀ ਪੜ੍ਹੋ:ਸੀ.ਐੱਮ. ਚੰਨੀ ਦੇ ਪੁੱਤਰ ਦੇ ਵਿਆਹ ਮੌਕੇ ਦੀਆਂ ਖਾਸ ਤਸਵੀਰਾਂ