ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਵਲੋਂ ਲਗਾਤਾਰ ਸਰਗਰਮੀਆਂ ਵਧਾਈਆਂ ਗਈਆਂ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਨਵਜੋਤ ਸਿੱਧੂ ਵਲੋਂ ਚੰਡੀਗੜ੍ਹ 'ਚ ਪਾਰਟੀ ਲੀਡਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਿੱਧੂ ਵਲੋਂ ਮੋਹਾਲੀ, ਰੂਪਨਗਰ, ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।
ਐਕਸ਼ਨ 'ਚ ਸਿੱਧੂ, ਕਾਂਗਰਸੀ ਲੀਡਰਾਂ ਨਾਲ ਬੈਠਕਾਂ ਜਾਰੀ - Sidhu in action
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਲਗਾਤਾਰ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀ ਹਨ। ਜਿਸ ਕਾਰਨ ਉਨ੍ਹਾਂ ਵਲੋਂ ਪਾਰਟੀ ਲੀਡਰਾਂ ਅਤੇ ਵਰਕਰਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

ਐਕਸ਼ਨ 'ਚ ਸਿੱਧੂ, ਕਾਂਗਰਸੀ ਲੀਡਰਾਂ ਨਾਲ ਬੈਠਕਾਂ ਜਾਰੀ
ਐਕਸ਼ਨ 'ਚ ਸਿੱਧੂ, ਕਾਂਗਰਸੀ ਲੀਡਰਾਂ ਨਾਲ ਬੈਠਕਾਂ ਜਾਰੀ
ਇਸ ਮੌਕੇ ਬੈਠਕ 'ਚ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਨਾਲ ਹਨ। ਉਨ੍ਹਾਂ ਦਾ ਕਹਿਣਾ ਕਿ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਕਾਲਰਸ਼ਿਪ ਘੁਟਾਲੇ ਮਾਮਲੇ 'ਚ ਸੀ.ਬੀ.ਆਈ ਦੇ ਜਾਂਚ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਕੋਈ ਵੀ ਜਾਂਚ ਰਾਜਨੀਤੀ ਤੋਂ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦਾ ਕਹਿਣਾ ਕਿ ਜਾਂਚ ਕਿਸੇ ਵੀ ਲੈਵਲ ਦੀ ਹੋਵੇ ਉਸ ਕੋਲੋਂ ਡਰਨਾ ਨਹੀਂ ਚਾਹੀਦਾ।
ਇਹ ਵੀ ਪੜ੍ਹੋ:Scholarship Scam: ਸੂਬਾ ਸਰਕਾਰ ਵਲੋਂ ਸੀ.ਬੀ.ਆਈ ਨੂੰ ਨਹੀਂ ਸੌਂਪੇ ਜਾ ਰਹੇ ਦਸਤਾਵੇਜ਼