ਚੰਡੀਗੜ੍ਹ:ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Punjab Congress President Navjot Sidhu) ਨੇ ਡਰੱਗਜ਼ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ ਹਨ। ਸਿੱਧੂ ਇਸ ਮਾਮਲੇ ਉਤੇ ਟਵੀਟ ਕੀਤਾ ਹੈ ਜਿਸ ਵਿਚ ਸਿੱਧੂ ਨੇ ਕਿਹਾ ਕਿ ਹਾਈ ਕੋਰਟ ਵਿੱਚ ਸੀਲ ਕੀਤੀ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਨੂੰ ਖੋਲ੍ਹਣ 'ਤੇ ਕੋਈ ਰੋਕ ਨਹੀਂ ਹੈ। ਇਸ ਦੇ ਬਾਵਜੂਦ ਕੈਪਟਨ ਅਤੇ ਤਤਕਾਲੀ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕੋਈ ਕਾਰਵਾਈ ਨਹੀਂ ਕੀਤੀ। ਦੋਵਾਂ ਨੇ ਦੋਸ਼ੀਆਂ ਨੂੰ ਬਚਾਉਣ 'ਚ ਦੇਰੀ ਕੀਤੀ, ਇਸ 'ਤੇ ਸਖਤ ਕਾਰਵਾਈ ਹੋਣੀ ਚਾਹੀਦੀ ਸੀ।
ਸਿੱਧੂ ਨੇ ਨਵੀਂ ਸਰਕਾਰ ਨੂੰ ਇਸ ਸੰਬੰਧੀ ਕਾਰਵਾਈ ਕਰਨ ਦੀ ਸਲਾਹ ਦਿੱਤੀ ਤਾਂ ਜੋ ਲੋਕਾਂ ਦਾ ਸਰਕਾਰ ਵਿੱਚ ਭਰੋਸਾ ਬਹਾਲ ਹੋ ਸਕੇ। ਨਵੇਂ ਏਜੀ ਨੇ ਹਾਈਕੋਰਟ ਵਿੱਚ ਦਾਅਵਾ ਕੀਤਾ ਸੀ। ਸੋਮਵਾਰ ਨੂੰ ਹਾਈ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਨਵੇਂ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਕਿਹਾ ਸੀ ਕਿ ਐਸ ਟੀ ਐਫ ਦੀ ਰਿਪੋਰਟ (STF report) ਖੋਲ੍ਹਣ ਉੱਤੇ ਕੋਈ ਰੋਕ ਨਹੀਂ ਹੈ। ਇਸ ਲਈ ਪੰਜਾਬ ਸਰਕਾਰ ਨੂੰ ਵੀ ਤਾੜਨਾ ਕੀਤੀ ਗਈ ਕਿ ਜੇਕਰ ਹਾਈਕੋਰਟ ਨੇ ਉਨ੍ਹਾਂ ਨੂੰ ਨਹੀਂ ਰੋਕਿਆ ਤਾਂ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ।